17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਬਾਹਰ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ <br/>

ਅਜੀਤ ਡੈਸਕ 07-03-2026
ਢੰਡਾਰੀ ਕਲਾਂ/ਲੁਧਿਆਣਾ, 6 ਮਾਰਚ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਜੀ.ਟੀ ਰੋਡ ਤੋਂ ਆਉਂਦੀ ਮੁੱਖ ਸੜਕ ਦਾ ਫ਼ੈਕਟਰੀ ਮਾਲਕਾ ਵਲੋਂ ਨਾਜਾਇਜ਼ ਤੌਰ 'ਤੇ ਸੀਵਰੇਜ ਦਾ ਤੇਜ਼ਾਬੀ ਪਾਣੀ ਸੜਕ ਤੇ ਛੱਡਣ ਕਾਰਨ ਜਿੱਥੇ ਗੁਰਦੁਆਰਾ ਸਾਹਿਬ ਆਉਂਦੀ ਸੰਗਤ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਥੇ ਹੀ ਇੱਥੋਂ ਰੋਜ਼ਾਨਾ ਇਸ ਸੜਕ ਤੋਂ ਗੁਜ਼ਰਨ ਵਾਲੇ ਲੋਕਾਂ ਨੂੰ ਵੀ ਵੱਡੀ ਦਿੱਕਤ ਝੱਲਣੀ ਪੈ ਰਹੀ ਸੀ | ਵੱਡਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਪੇਸ਼ ਆਉਂਦੀ ਇਸ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਦੀ ਪੁਟਾਈ ਦਾ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਸੜਕ ਜਲਦ ਬਣ ਕੇ ਤਿਆਰ ਹੋ ਜਾਵੇਗੀ | ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਪ੍ਰਬੰਧਕਾਂ ਨੇ ਵਿਧਾਇਕ ਬੀਬੀ ਛੀਨਾ ਨੂੰ ਅਪੀਲ ਕੀਤੀ ਕਿ ਜਿੰਨਾ ਛੇਤੀ ਹੋ ਸਕੇ ਸੜਕ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾਵੇ ਤਾਂ ਜੋ ਗੁਰਦੁਆਰਾ ਸਾਹਿਬ ਪੁੱਜਣ ਵਾਲੀ ਸੰਗਤ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸੜਕ ਬਣਨ ਤੋਂ ਪਹਿਲਾਂ ਪਹਿਲਾਂ ਘਰਾਂ ਦੀਆਂ ਪਾਈਪਾਂ ਪਵਾਉਣ ਦਾ ਕੰਮ ਕਰਵਾ ਲਿਆ ਜਾਵੇ ਤਾਂ ਜੋ ਬਾਅਦ ਵਿਚ ਕਿਸੇ ਤਰਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਬਾਹਰੋਂ ਏ.ਸੀ. ਦੀਆਂ ਪਾਈਪਾਂ ਚੋਰੀ <br/> ਅਗਲੀ ਖ਼ਬਰ ਪੰਥ ਬਚਾਓ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਸੰਬੰਧੀ 25 ਮੈਂਬਰੀ ਕਮੇਟੀ ਦਾ ਕੀਤਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।