16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਾਜਾਇਜ਼ ਸ਼ਰਾਬ ਦੇ ਜ਼ਖੀਰੇ ਸਮੇਤ ਦੋ ਕਾਬੂ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 720 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਜਮਾਲਪੁਰ ਦੇ ਐਸ.ਐਚ.ਓ. ਦਲਵੀਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਤਜਿੰਦਰ ਪਾਲ ਸਿੰਘ ਉਰਫ ਕਰਨ ਵਾਸੀ ਮੋਗਾ, ਸੁਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ | ਤਜਿੰਦਰ ਪਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਇਕ ਮਾਮਲਾ ਦਰਜ ਹੈ | ਪੁਲਿਸ ਵਲੋਂ ਬੀਤੀ ਰਾਤ ਸਾਹਿਬਾਣਾ ਪੁਲੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੋਂ ਇਕ ਟੈਂਪੂ ਜਾ ਰਿਹਾ ਸੀ | ਪੁਲਿਸ ਵਲੋਂ ਜਦੋਂ ਉਨ੍ਹਾਂ ਟੈਂਪੂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਟੈਂਪੂ ਭੁਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਉਪਰੰਤ ਇਹਨਾਂ ਦੇ ਕਬਜ਼ੇ ਵਿਚੋਂ 720 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ 119 ਏ. ਟੀ. ਐਮਜ਼ ਤੋਂ ਕਰੋੜਾਂ ਰੁਪਏ ਦੀ ਹੇਰਾ ਫੇਰੀ ਕਰਨ ਵਾਲੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ <br/> ਅਗਲੀ ਖ਼ਬਰ ਨਗਰ ਨਿਗਮ ਦੀ ਸਫ਼ਾਈ ਮੁਹਿੰਮ 'ਤੇ ਉਠੇ ਸਵਾਲ, ਮੈਦਾਨ 'ਚ ਸਿਰਫ਼ ਖਾਨਾਪੂਰਤੀ ਦਾ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।