13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੈਂਕ ਨਾਲ 37 ਲੱਖ ਦੀ ਧੋਖਾਧੜੀ ਕਰਨ ਵਾਲੀ ਮਹਿਲਾ ਮੁਲਾਜ਼ਮ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਬੈਂਕ ਨਾਲ 37 ਲੱਖ ਦੀ ਧੋਖਾਧੜੀ ਕਰਨ ਵਾਲੀ ਬੈਂਕ ਦੀ ਮਹਿਲਾ ਮੁਲਾਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਐਸ.ਬੀ.ਆਈ. ਬੈਂਕ ਸ਼ਿੰਗਾਰ ਸਿਨੇਮਾ ਰੋਡ ਦੇ ਮੈਨੇਜਰ ਕਮਲਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਮਨਦੀਪ ਕੌਰ ਪਤਨੀ ਸਿਮਰਨਜੀਤ ਸਿੰਘ ਵਾਸੀ ਐਲ.ਆਈ.ਜੀ. ਗਲਾਡਾ ਹਾਈਟਸ ਦੁੱਗਰੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਔਰਤ ਉਨ੍ਹਾਂ ਦੇ ਬੈਂਕ ਵਿਚ ਮੁਲਾਜ਼ਮ ਵਜੋਂ ਕੰਮ ਕਰਦੀ ਸੀ, ਪਰ ਉਸ ਸਮੇਂ ਦੌਰਾਨ ਕਥਿਤ ਦੋਸ਼ੀ ਨੇ ਬੈਂਕ ਖਾਤਿਆਂ ਵਿਚ ਹੇਰਾਫੇਰੀ ਕਰਕੇ 37 ਲੱਖ 78 ਹਜ਼ਾਰ ਆਪਣੇ ਖਾਤਿਆਂ ਵਿਚ ਜਮ੍ਹਾ ਕਰ ਲਏ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਭਰੋਵਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਿਧਵਾਂ ਨਹਿਰ ਦੇ ਨਾਲ ਲੱਗਦੇ ਦੱਖਣੀ ਬਾਈਪਾਸ 'ਤੇ ਸੁਰੱਖਿਆ ਬੈਰੀਅਰ ਨਾ ਹੋਣ 'ਤੇ ਪੀ.ਡਬਲਊ. ਨੂੰ ਪੀ.ਏ.ਸੀ. ਨੇ ਭੇਜਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।