13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸੁਖਬੀਰ ਨੇ ਕੀਤੀ ਮੀਟਿੰਗ <br/>

ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਨਾਲ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ | ਅਜੀਤ ਤਸਵੀਰ <br/> 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਦੀਪ ਸਿੰਘ ਚੰਨੀ ਦੇ ਘਰ ਅੱਜ ਇੱਕ ਧਾਰਮਿਕ ਸਮਾਗਮ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਹਾਲ ਦੀ ਘੜੀ ਭਾਵੇਂ ਮੀਟਿੰਗ ਦੇ ਵੇਰਵੇ ਅਕਾਲੀ ਆਗੂਆਂ ਵਲੋਂ ਸਾਂਝੇ ਨਹੀਂ ਕੀਤੇ ਗਏ ਹਨ, ਪਰ ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਵਰਕਰਾਂ ਨੂੰ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਗਿਆ ਹੈ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਹਦਾਇਤਾਂ ਦਿੱਤੀਆਂ ਹਨ | ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਇੱਥੇ ਚਰਨਦੀਪ ਸਿੰਘ ਚੰਨੀ ਦੇ ਘਰ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਹਨ | ਚੰਨੀ ਦੀ ਤਾਰੀਫ ਕਰਦੇ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੰਨੀ ਅਕਾਲੀ ਦਲ ਨਾਲ ਜੁੜਿਆ ਇਕ ਵਫਾਦਾਰ ਸਿਪਾਹੀ ਹੈ | ਉਨ੍ਹਾਂ ਚੰਨੀ ਨੂੰ ਇਸ ਲਈ ਵਧਾਈ ਵੀ ਦਿੱਤੀ | ਵਿਦੇਸ਼ਾਂ ਵਿਚ ਚੱਲ ਰਹੀ ਲੜਾਈ ਵਿਚ ਫਸੇ ਪੰਜਾਬੀਆਂ ਨੂੰ ਪੰਜਾਬ ਲਿਆਉਣ ਬਾਰੇ ਪੁੱਛੇ ਗਏ ਸਵਾਲ ਤੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਣਗੇ ਅਤੇ ਅਪੀਲ ਕਰਨਗੇ ਕਿ ਲੜਾਈ ਵਿਚ ਫਸੇ ਪੰਜਾਬੀਆਂ ਨੂੰ ਪੰਜਾਬ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਭਾਜਪਾ ਤੋਂ ਇਲਾਵਾ ਕਿਸੇ ਹੋਰ ਹਮਖਿਆਲੀ ਨਾਲ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀਆਂ ਸੰਭਾਵਨਾ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸੁਖਬੀਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਸੋਹਣ ਸਿੰਘ ਠੰਡਲ, ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਰਚਰਨ ਸਿੰਘ ਗੋਹਲਵੜੀਆ, ਪਰਉਪਕਾਰ ਸਿੰਘ ਘੁੰਮਣ, ਜਗਬੀਰ ਸਿੰਘ ਸੋਖੀ, ਹਿਤੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਧੀਂਗਾਨ, ਕਮਲ ਚੇਤਲੀ, ਜਸਦੀਪ ਸਿੰਘ ਕਾਉਂਕੇ, ਲਵ ਦ੍ਰਾਵਿੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ |
ਭਾਜਪਾ ਆਗੂਆਂ ਦੀ ਮੌਜੂਦਗੀ ਚਰਚਾ ਦਾ ਵਿਸ਼ਾ ਬਣੀ
ਸੁਖਬੀਰ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ਭਾਜਪਾ ਆਗੂਆਂ ਦੀ ਮੌਜੂਦਗੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਮੌਕੇ ਕੁਝ ਭਾਜਪਾ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਵੀ ਕੀਤੀ ਗਈ ਹੈ, ਪਰ ਇਸ ਮੀਟਿੰਗ ਦੇ ਵੇਰਵੇ ਕਿਸੇ ਵੀ ਆਗੂ ਵਲੋਂ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਪਰ ਆਗੂਆਂ ਦੀ ਮੌਜੂਦਗੀ ਨੇ ਇਕ ਵਾਰ ਫਿਰ ਤੋਂ ਸ਼ਹਿਰ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ |

ਪਿਛਲੀ ਖ਼ਬਰ ਸਪੋਰਥੋ ਕਲੀਨਿਕ ਦੇ ਡਾ. ਮੋਹਿਤ ਸਿੰਗਲਾ ਨੇ 19 ਸਾਲਾਂ ਕਬੱਡੀ ਖਿਡਾਰੀ ਦੇ ਗੋਡੇ ਦਾ ਦੂਰਬੀਨ ਰਾਹੀਂ ਕੀਤਾ ਸਫਲ ਅਪ੍ਰੇਸ਼... ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਭਰੋਵਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।