13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਚਾਰ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਕੇਸ਼ ਕੁਮਾਰ ਗੁਪਤਾ ਵਾਸੀ ਟਰੰਕਾਂ ਵਾਲਾ ਬਾਜ਼ਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਕਾਕੋਵਾਲ ਰੋਡ ਦੇ ਰਹਿਣ ਵਾਲੇ ਚਮਨਦੀਪ ਉਰਫ ਚੀਨੂੰ, ਅਮਨਦੀਪ ਪੁੱਤਰ ਰਾਜਵੀਰ, ਗਗਨਦੀਪ ਅਤੇ ਰਾਜਵੀਰ ਵਾਸੀ ਕਾਕੋਵਾਲ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਅਮਨਦੀਪ ਸਿੰਘ ਵਾਸੀ ਨੂਰਵਾਲਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਬਹਾਦਰ ਕੇ ਰੋਡ ਤੋਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਸ਼ਸ਼ੀ ਬਾਲਾ ਵਾਸੀ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਹਰਪਰਵਿੰਦਰ ਪਾਲ ਸਿੰਘ ਵਾਸੀ ਅਕਾਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਗਾਂਜਾ ਸਮੇਤ ਕਾਬੂ
ਪੁਲਿਸ ਨੇ ਪਵਨ ਸਾਨੀ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 156 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਵਿਕਾਸ ਨਗਰ ਨੇੜਿਉਂ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |
ਔਰਤ ਦੀ ਕੁੱਟਮਾਰ
ਪੁਲਿਸ ਨੇ ਜਸਪਾਲ ਕੌਰ ਵਾਸੀ ਬਸੰਤ ਨਗਰ ਦੀ ਸ਼ਿਕਾਇਤ 'ਤੇ ਪੁਸ਼ਪਾ, ਮੋਹਿਤ, ਗਗਨਦੀਪ ਅਤੇ ਪੰਜ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ |
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਰਾਜੂ ਯਾਦਵ ਵਾਸੀ ਪਿੰਡ ਨੰਦਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਧੋਖਾਧੜੀ ਦਾ ਮਾਮਲਾ
ਪੁਲਿਸ ਨੇ ਪਰਮਜੀਤ ਸਿੰਘ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਗੀਤਾ ਵਰਮਾ ਅਤੇ ਉਸ ਦੇ ਭਰਾ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਐਕਟੀਵਾ ਚੋਰੀ
ਸਥਾਨਕ ਐਮ.ਬੀ.ਡੀ. ਮਾਲ ਦੇ ਬਾਹਰੋਂ ਚੋਰਾਂ ਵਲੋਂ ਦਿਵਿਆ ਜੈਨ ਪੁੱਤਰੀ ਜਤਿਨ ਜੈਨ ਵਾਸੀ ਰਾਜਗੁਰੂ ਨਗਰ ਦਾ ਐਕਟੀਵਾ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹਰ ਉਸਾਰੀ ਕਰਨ ਵਾਲਿਆਂ ਨੂੰ ਨੋਟਿਸ <br/> ਅਗਲੀ ਖ਼ਬਰ ਸਾਬੀ ਜਰਖੜ ਚੇਅਰਮੈਨ ਤੇ ਬੀਬੀ ਮਨਜੀਤ ਕੌਰ ਵਾਈਸ ਚੇਅਰਪਰਸਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।