13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਪੈਸ਼ਲ ਕਾਡਰ ਅਧਿਆਪਕਾਂ ਤੇ ਪੁਲਿਸ ਜਬਰ ਦੀ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਸਖ਼ਤ ਨਿੰਦਾ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬੈਂਸ)-ਈਟੀਟੀ ਅਧਿਆਪਕ ਯੂਨੀਅਨ ਵਲੋ ਸਪੈਸ਼ਲ ਕਾਡਰ ਅਧਿਆਪਕਾਂ ਤੇ ਪੁਲਿਸ ਵਲੋਂ ਕੀਤੇ ਗਏ ਜਬਰ ਦੀ ਸਖਤ ਨਿੰਦਾ ਕੀਤੀ ਗਈ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ, ਇੰਦਰਜੀਤ ਸਿੰਘ, ਕੁਲਜਿੰਦਰ ਸਿੰਘ ਬਦੋਵਾਲ, ਹਰਬੰਸ ਸਿੰਘ ਪੱਪਾ ਨੇ ਕਿਹਾ ਕਿ ਸਰਕਾਰ ਨੰੂ ਸਪੈਸ਼ਲ ਕਾਡਰ ਅਧਿਆਪਕਾਂ ਨੰੂ ਪੂਰੇ ਲਾਭਾਂ ਸਮੇਤ ਤੁਰੰਤ ਪੱਕਾ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੰੂ ਨਜ਼ਰ ਅੰਦਾਜ਼ ਕਰਨ ਦੀ ਬਜਾਏ ਸਰਕਾਰ ਨੰੂ ਤੁਰੰਤ ਮਮਲੇ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਵਧੀਕੀਆਂ 'ਤੇ ਰੋਕ ਲਗਾਉਣੀ ਚਾਹੀਦੀ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਦਿੰਦਿਆਂ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਸੰਘਰਸ਼ ਨੰੂ ਹੋਰ ਤਿੱਖਾ ਕਰਨਗੇ | ਇਸ ਮੌਕੇ ਅਵਤਾਰ ਸਿੰਘ, ਨਰਿੰਦਰ ਸਿੰਘ, ਅਮਨਪ੍ਰੀਤ ਸਿੰਘ, ਰਣਜੀਤ ਸਿੰਘ, ਅਮਰ ਚੰਦ, ਸੁਖਪਾਲ, ਸ਼ਿੰਗਾਰਾ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ 'ਚ ਸਾਲ 2026-27 ਲਈ ਦਾਖ਼ਲੇ ਸ਼ੁਰੂ-ਪਿ੍ੰ: ਗੁਰਦੀਪ ਕੌਰ ਗਿੱਲ <br/> ਅਗਲੀ ਖ਼ਬਰ ਸ੍ਰੀ ਮਸਤਾਨਗੜ੍ਹ ਹੋਲੇ ਮਹੱਲੇ ਦੇ ਤੀਜੇ ਦਿਨ ਲੱਖਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।