12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁਲਾਜ਼ਮਾਂ ਨੇ ਕੰਮ ਬੰਦ ਕਰ ਕੇ ਸਰਕਾਰ ਦੇ ਪੁਤਲੇ ਫੂਕੇ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੀ ਗਈ ਐਕਸ਼ਨ ਕਾਲ ਤਹਿਤ ਅੱਜ ਪੂਰੇ ਪੰਜਾਬ ਵਿਚ ਦਫ਼ਤਰੀ ਕਾਮਿਆਂ ਨੇ ਅੱਧੇ ਦਿਨ ਲਈ ਕੰਮ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਤੇ ਸਰਕਾਰ ਵਿਰੱੁਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਐਲਾਨ ਕੀਤਾ ਕਿ 8 ਮਾਰਚ, 2026 ਨੰੂ ਮੋਹਾਲੀ ਵਿਚ ਹੋਣ ਵਾਲੀ ਮਹਾਰੈਲੀ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਵੱਲ ਕੂਚ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਧੀਕ ਜਨਰਲ ਸਕੱਤਰ ਅਮਿੱਤ ਅਰੋੜਾ, ਜ਼ਿਲ੍ਹਾ ਪ੍ਰਧਾਨ ਸੰਦੀਪ ਭੁਬੰਕ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਕਈ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨਾਂ ਖ਼ਿਲਾਫ਼ ਇਹ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਲ 2004 ਤੋ ਬਾਅਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੀ ਨਿਊ ਪੈਨਸ਼ਨ ਸਕੀਮ, 15 ਜਨਵਰੀ, 2015 ਦੀ ਨੋਟੀਫ਼ਿਕੇਸ਼ਨ ਜਿਸ ਅਧੀਨ ਨਵੀਂ ਭਰਤੀ ਮੁਲਾਜ਼ਮਾਂ ਨੰੂ ਪਹਿਲੇ ਤਿੰਨ ਸਾਲ ਸਿਰਫ਼ ਮੁੱਢਲੀ ਤਨਖ਼ਾਹ ਦੇਣ ਦੀ ਸ਼ਰਤ ਅਤੇ 17 ਜੁਲਾਈ, 2020 ਤੋਂ ਨਵੀਂ ਭਰਤੀ ਮੁਲਾਜ਼ਮਾਂ ਤੇ ਕੇਂਦਰ ਦੇ ਸੱਤਵੇਂ ਤਨਖ਼ਾਹ ਕਮਿਸ਼ਨਰ ਨੰੂ ਲਾਗੂ ਕਰਨ ਵਰਗੀਆਂ ਨੀਤੀਆਂ ਨੇ ਮੁਲਾਜ਼ਮਾਂ ਵਰਗ ਵਿਚ ਭਾਰੀ ਨਾਰਾਜ਼ਗੀ ਪੈਦਾ ਕੀਤੀ ਹੈ | ਆਗੂਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ 2022 ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਨੋਟੀਫ਼ਿਕੇਸ਼ਨ ਤਾਂ ਜਾਰੀ ਕੀਤਾ ਗਿਆ ਸੀ, ਪਰ ਉਸਦਾ ਕੋਈ ਸਪਸ਼ਟ ਐਸ.ਓ.ਪੀ. ਜਾਰੀ ਨਹੀਂ ਕੀਤਾ ਗਿਆ | ਜਿਸ ਕਾਰਨ ਮੁਲਾਜ਼ਮਾਂ ਨੰੂ ਅਜੇ ਤਕ ਇਸਦਾ ਲਾਭ ਨਹੀਂ ਮਿਲਿਆ | ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਗਹਿਰੀ ਨਾਰਾਜ਼ਗੀ ਹੈ | ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਇਆ ਮੰਗਾਂ ਨੰੂ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਅਸ਼ਵਨੀ ਕੁਮਾਰ, ਜਗਦੇਵ ਸਿੰਘ, ਧਰਮਪਾਲ ਸਿੰਘ, ਹਰਮਿੰਦਰ ਸਿੰਘ, ਦਵਿੰਦਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦਾ ਸੱਭਿਆਚਾਰਕ ਮੇਲਾ ਮਿੱਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ <br/> ਅਗਲੀ ਖ਼ਬਰ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 'ਚ 100 ਤੋਂ ਵੱਧ ਪ੍ਰਸਤਾਵ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।