12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੇਜਰੀਵਾਲ ਦੇ ਬਰੀ ਹੋਣ 'ਤੇ ਭਿੰਡਰ ਤੇ ਸੰਧੂ ਨੇ ਦਿੱਤੀ ਵਧਾਈ <br/>

ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬੈਂਸ)-ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਅਤੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਭੁਪਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੰੂ ਸ਼ਰਾਬ ਘੋਟਾਲਾ ਮਾਮਲੇ ਵਿਚ ਅਦਾਲਤ ਵਲੋਂ ਬਾਇੱਜ਼ਤ ਬਰੀ ਕੀਤੇ ਜਾਣ ਤੇ ਵਧਾਈ ਦਿੱਤੀ | ਇਸ ਮੌਕੇ ਭਿੰਡਰ ਅਤੇ ਸੰਧੂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੰੂ ਬੁੱਕਾ ਭੇਟ ਕੀਤਾ ਅਤੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ ਸਨ ਅਤੇ ਅਦਾਲਤ ਦੇ ਫ਼ੈਸਲੇ ਨਾਲ ਸੱਚ ਸਾਹਮਣੇ ਆ ਗਿਆ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਮਹੱਤਵਪੂਰਨ ਸੁਧਾਰ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਹੁਣ ਵੀ ਤਾਕਤ ਨਾਲ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ |

ਪਿਛਲੀ ਖ਼ਬਰ 'ਅੰਬ' ਗਰੁੱਪ ਵਲੋਂ ਹੂੰਝਾ ਫੇਰ ਜਿੱਤ ਤੋਂ ਬਾਅਦ ਬਲਦੇਵ ਸਿੰਘ ਵਾਲੀਆ ਨੇ ਲਗਾਤਾਰ ਛੇਵੀਂ ਵਾਰ ਸੰਭਾਲਿਆ ਪ੍ਰਧਾਨਗੀ ਦਾ ਅ... ਅਗਲੀ ਖ਼ਬਰ ਝਿੰਜਰ ਦੀ ਅਗਵਾਈ 'ਚ ਯੂਥ ਅਕਾਲੀ ਦਲ ਵਲੋਂ 'ਮੇਰੀ ਦਸਤਾਰ, ਮੇਰੀ ਸ਼ਾਨ' ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।