15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਨਿੱਜੀ ਰੰਜ਼ਿਸ਼ ਨੂੰ ਲੈ ਕੇ ਇਕ ਘਰ ਵਿਚ ਅੱਗ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਬੀਤੇ ਦਿਨ ਉਨ੍ਹਾਂ ਦੇ ਘਰ ਆਇਆ ਤੇ ਪਹਿਲਾਂ ਉਹ ਗੇਟ 'ਤੇ ਲੱਤਾਂ ਮਾਰਨ ਲੱਗ ਪਿਆ, ਜਦੋਂ ਉਸ ਦੀ ਲੜਕੀ ਨੇ ਕਿਹਾ ਕਿ ਉਸ ਦੇ ਪਿਤਾ ਘਰ ਨਹੀਂ ਹੈ ਤੇ ਇੱਥੋਂ ਚਲੇ ਜਾਓ, ਪਰ ਕਥਿਤ ਦੋਸ਼ੀ ਜ਼ਬਰਦਸਤੀ ਘਰ ਅੰਦਰ ਦਾਖਲ ਹੋਇਆ ਤੇ ਉਸ ਨੇ ਕਮਰੇ ਨੂੰ ਅੱਗ ਲਗਾ ਦਿੱਤੀ | ਅੱਗ ਲੱਗਣ ਕਾਰਨ ਕਥਿਤ ਦੋਸ਼ੀ ਖੁਦ ਵੀ ਝੁਲਸ ਗਿਆ ਅਤੇ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਪਰ ਹਾਲਤ ਗੰਭੀਰ ਵੇਖਦਿਆਂ ਹੋਇਆਂ ਉਸ ਨੂੰ ਡਾਕਟਰਾਂ ਨੇ ਪੀ.ਜੀ.ਆਈ. ਰੈਫਰ ਕਰ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਸੀ | ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਵਿਵਾਦ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ... ਅਗਲੀ ਖ਼ਬਰ ਯੁਵਰਾਜ ਮਲਹੋਤਰਾ ਭੱਟੀਆਂ ਮਾਰਕੀਟ ਕਮੇਟੀ ਦੇ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।