15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ <br/>

ਅਜੀਤ ਡੈਸਕ 08-03-2026
ਇਆਲੀ/ਥਰੀਕੇ, 7 ਮਾਰਚ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ਫੱਗਣ ਮਹੀਨੇ ਦੀ ਪੂਰਨਮਾਸ਼ੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਹੁਤ ਹੀ ਸ਼ਰਧਾ ਸਹਿਤ ਮਨਾਈ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਸੰਗਤਾਂ ਨੇ ਨਤਮਸਤਕ ਹੁੰਦਿਆਂ ਦਰਬਾਰ ਵਿਖੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੁਆਮੀ ਰਾਮਪਾਲ ਸਿੰਘ ਝਾਂਡੇ ਨੇ ਜਿੱਥੇ ਸੰਗਤਾਂ ਨੂੰ ਹੋਲੀ ਦੇ ਪੁਰਬ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਉਨ੍ਹਾਂ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਜੀਵਨ ਦਾ ਨਿਰਬਾਹ ਕਰਨ ਦਾ ਹੋਕਾ ਦਿੱਤਾ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਸੁਖਜਿੰਦਰ ਸਿੰਘ ਦਾਖਾ, ਧਰਮਵੀਰ ਸਿੰਘ, ਦਰਸ਼ਨ ਸਿੰਘ ਭਨੋਹੜ ਸੈਕਟਰੀ, ਜੇਈ ਕੁਲਵੰਤ ਸਿੰਘ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਅਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ ਨੇ ਵੀ ਸੰਗਤੀ ਰੂਪ ਵਿਚ ਆਪਣੀ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਰਘਬੀਰ ਸਿੰਘ ਭਰੋਵਾਲ ਦੀ ਬੇਵਕਤੀ ਮੌਤ 'ਤੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਭਰੋਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।