20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕੰਪਨੀ ਦੇ ਲੱਖਾਂ ਰੁਪਏ ਗ਼ਬਨ ਕਰਨ ਦੇ ਦੋਸ਼ ਤਹਿਤ ਮੈਨੇਜਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਓਕਟੇਵ ਕੰਪਨੀ ਦੇ ਲੱਖਾਂ ਰੁਪਏ ਦੀ ਰਕਮ ਗ਼ਬਨ ਕਰਨ ਦੇ ਮਾਮਲੇ ਵਿਚ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੰਪਨੀ ਦੇ ਪ੍ਰਬੰਧਕ ਗੰਗਾ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮੈਨੇਜਰ ਦੀਪਕ ਕੁਮਾਰ ਵਾਸੀ ਹੈਬੋਵਾਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਕੰਪਨੀ ਦੇ 4 ਲੱਖ, 41 ਹਜ਼ਾਰ ਦੀ ਰਕਮ ਦਾ ਗ਼ਬਨ ਕਰ ਲਿਆ ਤੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਸਪਾਇਰੋਮੈਟਰੀ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।