20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਛੇਵੀਂ ਪਾਤਿਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੇ ਸੰਬੰਧ 'ਚ ਕਥਾ ਤੇ ਕੀਰਤਨ ਸਮਾਗਮ <br/>

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਚ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੇ ਸਬੰਧ ਵਿਚ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮ ਦÏਰਾਨ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ, ਭਾਈ ਦਵਿੰਦਰ ਸਿੰਘ ਅਤੇ ਬੀਬੀ ਜਸਲੀਨ ਕÏਰ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ ,ਤਰਲੋਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਡ ਵਿਭਾਗ ਵਲੋਂ ਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 2 ਨੂੰ <br/> ਅਗਲੀ ਖ਼ਬਰ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।