ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ ਕਰਵਾਏ ਗਏ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਵਾਮੀ ਜੀ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸ੍ਰੀ ਅੰਮਿ੍ਤਸਰ ਵਾਲੇ, ਧੰਨ ਧੰਨ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਲੁਧਿਆਣਾ ਵਲੋਂ ਵੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਨਾਲ ਮਿਲ ਕੇ ਇਹ ਚੁਪਹਿਰਾ ਸਮਾਗਮ ਕੀਤਾ ਗਿਆ | ਸਮਾਗਮ ਵਿਚ ਮਾਤਾ ਵਿਪਨਪ੍ਰੀਤ ਕੌਰ ਨੇ ਬੀਬੀਆਂ ਦੇ ਜਥੇ ਸਮੇਤ ਜਪ ਤਪ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਇਹਨਾਂ ਸਮਾਗਮਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ ਤੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਸਮੇਂ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਰਛਪਾਲ ਸਿੰਘ, ਮੋਹਿੰਦਰਪਾਲ ਸਿੰਘ ਧਵਨ, ਸੰਦੀਪ ਸਿੰਘ, ਬਾਬਾ ਅਜੀਤ ਸਿੰਘ, ਹਰਕੀਰਤ ਸਿੰਘ, ਹਰਮਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |