20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਢੰਡਾਰੀ ਖੁਰਦ 'ਚ ਵਿਕਾਸ ਕਾਰਜਾਂ ਨੇ ਫੜੀ ਰਫ਼ਤਾਰ <br/>

ਢੰਡਾਰੀ ਖੁਰਦ ਵਾਰਡ ਨੰਬਰ 25 ਦੇ ਇਲਾਕੇ ਪ੍ਰੇਮ ਨਗਰ, ਸ਼ਿਵ ਮੰਦਰ ਦੇ ਲਾਗੇ ਗਲੀ ਨੰਬਰ 2 'ਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ | ਅਜੀਤ ਤਸਵੀਰ <br/> 27-03-2026
ਢੰਡਾਰੀ ਕਲਾਂ/ਲੁਧਿਆਣਾ, 26 ਮਾਰਚ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਵਿਖੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੇ ਤੇਜ਼ੀ ਫੜ ਲਈ ਹੈ ਅਤੇ ਵਿਕਾਸ ਕਾਰਜ ਮੁਕੰਮਲ ਹੋ ਜਾਣ ਤੋਂ ਬਾਅਦ ਢੰਡਾਰੀ ਖੁਰਦ ਦੀ ਨੁਹਾਰ ਬਦਲ ਜਾਵੇਗੀ | ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਪ੍ਰੇਮ ਨਗਰ, ਸ਼ਿਵ ਮੰਦਿਰ ਦੇ ਲਾਗੇ ਗਲੀ ਨੰਬਰ 2 ਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ | ਬੋਪਾਰਾਏ ਨੇ ਦੱਸਿਆ ਕਿ ਇਸ਼ਵਰ ਕਲੋਨੀ, ਸ਼ਿਵ ਕਲੋਨੀ, ਚੌਧਰੀ ਕਲੋਨੀ, ਪ੍ਰੇਮ ਨਗਰ, ਜਸਬੀਰ ਕਲੋਨੀ, ਨਿਊ ਦੁਰਗਾ ਕਲੋਨੀ ਤੋਂ ਐਸ.ਐਸ. ਕੇਬਲ ਸਮੇਤ ਵਾਰਡ ਨੰਬਰ 25 ਅਧੀਨ ਆਉਂਦੇ ਵੱਖ-ਵੱਖ ਮੁਹੱਲਿਆਂ ਦੀਆਂ ਗਲੀਆਂ ਨਵੀਆਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਢੰਡਾਰੀ ਖੁਰਦ 'ਚ ਦੋ ਪਾਣੀ ਵਾਲੀਆਂ ਟੈਂਕੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਹਰ ਗਲੀ ਵਿਚ ਸੀਵਰੇਜ ਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਪੇਸ਼ ਆ ਰਹੀ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ | ਬੋਪਾਰਾਏ ਨੇ ਦੱਸਿਆ ਕਿ ਪਿਛਲੇ 14-15 ਮਹੀਨਿਆਂ ਦੇ ਵਿਚ ਵਾਰਡ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਜਿਹੜੇ ਵਿਕਾਸ ਦੇ ਕੰਮ ਚੱਲ ਰਹੇ ਹਨ ਉਹ ਵੀ ਜਲਦ ਮੁਕੰਮਲ ਹੋ ਜਾਣਗੇ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਲੋਕਾਂ ਦੇ ਸੈਰ ਕਰਨ ਲਈ ਪਾਰਕਾਂ ਬਣਾਈਆਂ ਜਾ ਰਹੀਆਂ ਹਨ, ਜਿਸ ਵਿਚ ਵਾਰਡ ਵਾਸੀ ਸਵੇਰੇ ਸ਼ਾਮ ਸੈਰ ਕਰਨ ਦੇ ਨਾਲ ਨਾਲ ਬੱਚੇ ਕਸਰਤ ਵੀ ਕਰ ਸਕਣਗੇ | ਉਨ੍ਹਾਂ ਦੱਸਿਆ ਕਿ ਕਿਸੇ ਸਮੇਂ ਵੀ ਫੁਟਓਵਰਬਿ੍ਜ ਦਾ ਟੈਂਡਰ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਇਕ ਪਾਸੇ ਤੋਂ ਦੂਜੀ ਥਾਂ ਜਾਣ ਲਈ ਵੱਡੀ ਸਹੂਲਤ ਮਿਲੇਗੀ | ਬੋਪਾਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ, ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ, ਸਿਹਤ ਵਿਭਾਗ ਦੀ ਕਾਰਵਾਈ 'ਤੇ ਕਰ ਰਿਹਾ ਸਵਾਲ ਖੜ੍ਹੇ <br/... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।