20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਖੁੱਲ੍ਹੇ ਅਸਮਾਨ ਹੇਠ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ, ਸਿਹਤ ਵਿਭਾਗ ਦੀ ਕਾਰਵਾਈ 'ਤੇ ਕਰ ਰਿਹਾ ਸਵਾਲ ਖੜ੍ਹੇ

ਖਾਣ-ਪੀਣ ਦਾ ਸਾਮਾਨ ਵੇਚਣ ਵਾਲੀ ਰੇਹੜੀ ਦੇ ਮਗਰ ਭਾਂਡੇ ਧੋਣ ਵਾਲੀ ਥਾਂ 'ਤੇ ਫੈਲੀ ਗੰਦਗੀ | ਤਸਵੀਰ-ਸੇਵਕ ਸਿੰਘ
ਖੁੱਲ੍ਹੇ ਅਸਮਾਨ ਹੇਠ ਦੁਕਾਨਦਾਰਾਂ ਵਲੋਂ ਤਿਆਰ ਕੀਤਾ ਜਾ ਰਿਹਾ ਖਾਣ-ਪੀਣ ਦਾ ਸਾਮਾਨ | ਤਸਵੀਰਾਂ-ਸੇਵਕ ਸਿੰਘ
27-03-2026
ਲੁਧਿਆਣਾ, 26 ਮਾਰਚ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਲਗਭਗ ਹਰ ਸ਼ਹਿਰ ਵਿਚ ਅੱਜ-ਕੱਲ੍ਹ ਇਕ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ | ਸੜਕਾਂ ਦੇ ਕਿਨਾਰੇ ਖੁੱਲ੍ਹੇਆਮ ਵਿਕ ਰਹੀਆਂ ਖਾਣ-ਪੀਣ ਦੀਆਂ ਵਸਤੂਆਂ ਅਤੇ ਰੇਹੜੀਆਂ-ਫੜੀਆਂ 'ਤੇ ਵਿਕਣ ਵਾਲੇ ਇਹ ਖਾਦ ਪਦਾਰਥ ਜਿੱਥੇ ਆਮ ਜਨਤਾ ਨੂੰ ਆਪਣੇ ਸੁਆਦ ਨਾਲ ਭਰਮਾ ਰਹੇ ਹਨ, ਉੱਥੇ ਹੀ ਇਹ ਲੋਕਾਂ ਦੀ ਸਿਹਤ ਨਾਲ ਖ਼ਤਰਨਾਕ ਖਿਲਵਾੜ ਸਾਬਤ ਹੋ ਰਹੇ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਸਿਹਤ ਵਿਭਾਗ ਅਤੇ ਸਬੰਧਿਤ ਅਧਿਕਾਰੀ ਅੱਖਾਂ ਮੀਟ ਕੇ ਬੈਠੇ ਹਨ | ਸ਼ਹਿਰਾਂ ਦੀਆਂ ਮੁੱਖ ਸੜਕਾਂ, ਜਿੱਥੇ ਦਿਨ-ਰਾਤ ਹਜ਼ਾਰਾਂ ਵਾਹਨ ਲੰਘਦੇ ਹਨ, ਉੱਥੇ ਹੀ ਖੁੱਲ੍ਹੇਆਮ ਗੋਲ-ਗੱਪੇ, ਟਿੱਕੀ, ਬਰਗਰ ਅਤੇ ਕੱਟੇ ਹੋਏ ਫਲ ਵੇਚੇ ਜਾ ਰਹੇ ਹਨ | ਵਾਹਨਾਂ ਵਿਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਅਤੇ ਉੱਡਦੀ ਧੂੜ ਸਿੱਧਾ ਇਨ੍ਹਾਂ ਖਾਣ ਵਾਲੀਆਂ ਚੀਜ਼ਾਂ 'ਤੇ ਜੰਮ ਰਹੀ ਹੈ | ਬਹੁਤ ਸਾਰੇ ਰੇਹੜੀ ਚਾਲਕ ਸਫ਼ਾਈ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ | ਇਨ੍ਹਾਂ ਨੂੰ ਨਾ ਤਾਂ ਪੀਣ ਵਾਲੇ ਪਾਣੀ ਦੀ ਗੁਣਵੱਤਾ ਦਾ ਕੋਈ ਪਤਾ ਹੈ ਅਤੇ ਨਾ ਹੀ ਇਹ ਬਰਤਨ ਧੋਣ ਲਈ ਸਾਫ਼ ਪਾਣੀ ਦੀ ਵਰਤੋਂ ਕਰਦੇ ਹਨ | ਇੱਥੇ ਸਵਾਲ ਇਹ ਪੈਦਾ ਹੁੰਦਾ ਹੈ ਕਿ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਕਿੱਥੇ ਹਨ? ਕੀ ਵਿਭਾਗ ਸਿਰਫ਼ ਤਿਉਹਾਰਾਂ ਦੇ ਸੀਜ਼ਨ ਵਿੱਚ ਹੀ ਨਮੂਨੇ ਭਰਨ ਤੱਕ ਸੀਮਤ ਹੈ? ਸੜਕਾਂ 'ਤੇ ਵਿਕ ਰਹੇ ਇਸ ਗੈਰ-ਮਿਆਰੀ ਖਾਣੇ ਕਾਰਨ ਲੋਕ ਪੇਟ ਦੀਆਂ ਬਿਮਾਰੀਆਂ, ਟਾਈਫ਼ਾਈਡ ਅਤੇ ਹੈਜ਼ਾ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਅਧਿਕਾਰੀ ਸਭ ਕੁੱਝ ਦੇਖਦੇ ਹੋਏ ਵੀ ਕਾਰਵਾਈ ਨਹੀਂ ਕਰਦੇ, ਜਿਸ ਕਾਰਨ ਇਨ੍ਹਾਂ ਦੇ ਹੌਂਸਲੇ ਬੁਲੰਦ ਹਨ | ਦੂਜੇ ਪਾਸੇ ਡਾਕਟਰਾਂ ਅਨੁਸਾਰ ਖੁੱਲ੍ਹੇ ਵਿਚ ਵਿਕਣ ਵਾਲਾ ਖਾਣਾ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ, ਕਿਉਂਕਿ ਕਈ ਵਾਰ ਸੜਕਾਂ 'ਤੇ ਵਰਤਿਆ ਜਾਣ ਵਾਲਾ ਤੇਲ ਘਟੀਆ ਦਰਜੇ ਦਾ ਹੁੰਦਾ ਹੈ ਅਤੇ ਉਸ ਨੂੰ ਵਾਰ-ਵਾਰ ਗਰਮ ਕਰਕੇ ਵਰਤਿਆ ਜਾਂਦਾ ਹੈ | ਬੱਚੇ ਅਤੇ ਨੌਜਵਾਨ ਇਸ 'ਸਲੋਅ ਪੁਆਈਜ਼ਨ' (ਹੌਲੀ ਜ਼ਹਿਰ) ਦੇ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ | ਜੇਕਰ ਸਮਾਂ ਰਹਿੰਦੇ ਪ੍ਰਸ਼ਾਸਨ ਨੇ ਇਨ੍ਹਾਂ ਰੇਹੜੀਆਂ-ਫੜੀਆਂ ਵਾਲਿਆਂ ਲਈ ਕੋਈ ਸਖ਼ਤ ਨਿਯਮ ਨਾ ਬਣਾਏ ਅਤੇ ਜਾਂਚ ਮੁਹਿੰਮ ਤੇਜ਼ ਨਾ ਕੀਤੀ ਤਾਂ ਆਉਣ ਵਾਲੇ ਸਮੇਂ 'ਚ ਸਿਹਤ ਸਬੰਧੀ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ | ਜਨਤਾ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਵੇ ਅਤੇ ਅਜਿਹੀਆਂ ਥਾਵਾਂ ਤੋਂ ਖਾਣ-ਪੀਣ ਤੋਂ ਪਰਹੇਜ਼ ਕਰੇ |
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਚੌਹਾਨ
ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਕਾਂਗਰਸੀ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਕਿਹਾ ਕਿ ਸ਼ਹਿਰ ਦੇ ਹਰ ਇਕ ਚੌਕ-ਚੌਰਾਹੇ ਜਿੱਥੇ ਵੀ ਨਜ਼ਰ ਪੈਂਦੀ ਹੈ, ਰੇਹੜੀਆਂ ਅਤੇ ਢਾਬੇ ਵਾਲਿਆਂ ਵਲੋਂ ਖਾਣ ਪੀਣ ਦਾ ਸਮਾਨ ਖੁੱਲ੍ਹੇ ਅਸਮਾਨ ਹੇਠ ਬਿਨਾਂ ਕਿਸੇ ਡਰ ਤੋਂ ਧੜੱਲੇ ਨਾਲ ਵੇਚਿਆ ਜਾ ਰਿਹਾ ਹੈ | ਰੇਹੜੀਆਂ ਉਪਰ ਰੱਖੇ ਸਾਮਾਨ 'ਤੇ ਮੱਖੀਆਂ ਭਿਣਕਦੀਆਂ ਆਮ ਹੀ ਦੇਖੀਆਂ ਜਾ ਸਕਦੀਆਂ ਹਨ, ਜੋ ਲੋਕਾਂ ਦੀ ਸਿਹਤ ਨਾਲ ਸ਼ਰ੍ਹੇਆਮ ਖਿਲਵਾੜ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਇਨ੍ਹਾਂ ਖਾਣ-ਪੀਣ ਦਾ ਸਾਮਾਨ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤਾਂ ਜੋ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਠੱਲ੍ਹ ਪਾਈ ਜਾ ਸਕੇ |
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡਾ. ਅਸ਼ੀਸ਼ ਚਾਵਲਾ
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਖਾਣ-ਪੀਣ ਵਾਲੇ ਸਾਮਾਨ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਖਾਣ-ਪੀਣ ਵਾਲੇ ਸਾਮਾਨ ਨੂੰ ਢੱਕ ਕੇ ਰੱਖਣ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ 'ਤੇ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਟੀਆ ਮਿਆਰ ਦਾ ਸਮਾਨ ਵੇਚਣ ਵਾਲਿਆਂ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ |

ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਹਲਕਾ ਗਿੱਲ ਦੀ ਅਗਵਾਈ 'ਚ ਹਲਕੇ 'ਚ ਪਾਰਟੀ ਮਜਬੂਤ ਹੋਈ-ਪ੍ਰਧਾਨ ਸਲਮੇਪੁਰ
ਅਗਲੀ ਖ਼ਬਰ ਢੰਡਾਰੀ ਖੁਰਦ 'ਚ ਵਿਕਾਸ ਕਾਰਜਾਂ ਨੇ ਫੜੀ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।