20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਹਲਕਾ ਗਿੱਲ ਦੀ ਅਗਵਾਈ 'ਚ ਹਲਕੇ 'ਚ ਪਾਰਟੀ ਮਜਬੂਤ ਹੋਈ-ਪ੍ਰਧਾਨ ਸਲਮੇਪੁਰ <br/>

ਅਜੀਤ ਡੈਸਕ 27-03-2026
ਹੰਬੜਾਂ, 26 ਮਾਰਚ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਖੂ ਅੱਖ ਰਾਹੀਂ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਹਲਕਾ ਗਿੱਲ ਦੇ ਇੰਚਾਰਜ ਥਾਪੇ ਜਾਣ ਨਾਲ ਹਲਕੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਈ | ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਹਲਕਾ ਇੰਚਾਰਜ ਲਗਾਏ ਜਾਣ ਦੀ ਸ਼ਲਾਘਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਵਰਕਰਾਂ 'ਚ ਨਵ ਨਿਯੁਕਤ ਹਲਕਾ ਇੰਚਾਰਜ ਸਿੰਮਕ ਦੀ ਅਗਵਾਈ ਹੇਠ ਨਵਾਂ ਜੋਸ਼ ਪਾਇਆ ਜਾ ਰਿਹਾ ਹੈ ਤੇ ਹਲਕੇ ਦੇ ਵਰਕਰ ਉਨ੍ਹਾਂ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਨਵਾਂ ਇਤਿਹਾਸ ਸਿਰਜਦੇ ਹੋਏ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰਨਗੇੇ | ਪ੍ਰਧਾਨ ਸਲੇਮਪੁਰ ਨੇ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਹੋਏ ਹਲਕੇ ਦੇ ਵੱਡੇ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਹਲਕੇ 'ਚ ਆਉਣ ਨਾਲ ਅਕਾਲੀ ਵਰਕਰਾਂ ਸਮੇਤ ਹਲਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਹਲਕੇ ਦੇ ਲੋਕ ਹਲਕਾ ਇੰਚਾਰਜ ਸਿੰਮਕ ਨੂੰ ਹੱਥਾਂ 'ਤੇ ਚੁੱਕ ਰਹੇ ਹਨ ਤੇ ਹਰ ਪਾਸੇ ਉਨ੍ਹਾਂ ਦਾ ਨਿੱਘਾ ਸਵਾਗਤ ਹੋ ਰਿਹਾ ਹੈ |

ਪਿਛਲੀ ਖ਼ਬਰ ਵਪਾਰ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਵੇਚਿਆ ਜਾ ਰਿਹਾ ਖਾਣ-ਪੀਣ ਦਾ ਸਾਮਾਨ, ਸਿਹਤ ਵਿਭਾਗ ਦੀ ਕਾਰਵਾਈ 'ਤੇ ਕਰ ਰਿਹਾ ਸਵਾਲ ਖੜ੍ਹੇ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।