20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਆਇਲ ਟਰੇਡਰ ਦੇ ਮਾਲਕ ਨੀਰਜ ਸ਼ਰਮਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੰਜੇ, ਤਰਲੋਕ ਚੰਦ ਸ਼ਰਮਾ ਅਤੇ ਏਕਲਵਿਆ ਵਾਸੀ ਹਰਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਕਥਿਤ ਦੋਸ਼ੀਆਂ ਪਾਸੋਂ ਮਾਲ ਮੰਗਵਾਇਆ, ਜਿਸਦੀ 15 ਲੱਖ, 52 ਹਜ਼ਾਰ ਦੀ ਅਦਾਇਗੀ ਕੀਤੀ ਸੀ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਮਾਲ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ | ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ 'ਤੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਿਤਾ ਸਮੇਤ ਚਾਰ ਜ਼ਖ਼ਮੀ, ਛੇ ਖ਼ਿਲਾਫ਼ ਕੇਸ ਦ... ਅਗਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਹਲਕਾ ਗਿੱਲ ਦੀ ਅਗਵਾਈ 'ਚ ਹਲਕੇ 'ਚ ਪਾਰਟੀ ਮਜਬੂਤ ਹੋਈ-ਪ੍ਰਧਾਨ ਸਲਮੇਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।