20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜਾਇਦਾਦ ਦੇ ਮਾਮਲੇ ਵਿਚ ਅਕਾਲੀ ਆਗੂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਛੇ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਅਕਾਲੀ ਆਗੂ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਵਲੋਂ ਇਹ ਕਾਰਵਾਈ ਸਾਬਕਾ ਅਕਾਲੀ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਪੁੱਤਰ ਹਰਜਿੰਦਰ ਸਿੰਘ ਗਰਚਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਪੁਲਿਸ ਨੇ ਪ੍ਰੀਤ ਸਿੰਘ ਵਾਸੀ ਹਸਨਪੁਰਾ, ਪ੍ਰਭਜੋਤ ਸਿੰਘ ਮਾਨ, ਰਮਨਦੀਪ ਸਿੰਘ ਬਾਬਾ ਵਾਸੀ ਸਾਇਆ ਕਲਾਂ, ਪਰਮਜੀਤ ਸਿੰਘ ਮਾਨ ਵਾਸੀ ਪਿੰਡ ਇਆਲੀ ਕਲਾਂ, ਅਵਤਾਰ ਸਿੰਘ ਉਰਫ ਤਾਰੀ ਅਤੇ ਗੁਰਦੀਪ ਸਿੰਘ ਉਰਫ ਨੀਟਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀ ਭੁਗਤ ਕਰਕੇ ਉਸਦੇ ਇਆਲੀ ਕਲਾਂ ਸਥਿਤ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉੱਥੇ ਪਲਾਟ 'ਤੇ ਮੌਜੂਦ ਵਿਅਕਤੀਆਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੇ ਹੁਕਮ ਕਾਗਜਾਂ 'ਚ ਹੀ ਰਹੇ <br/> ਅਗਲੀ ਖ਼ਬਰ ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਰਾਸ਼ਟਰੀ ਛੁੱਟੀ ਐਲਾਨੇ- ਬੋਪਾਰਾਏ/ਸੰਧੂ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।