ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਤੇਜਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀਆਈਏ ਸਟਾਫ ਰੇਲਵੇ ਪੁਲਿਸ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਹੁਲ ਕੁਮਾਰ ਵਾਸੀ ਮੁਜੱਫਰ ਨਗਰ, ਸੰਜੇ ਕੁਮਾਰ ਵਾਸੀ ਮੁਜੱਫਰ ਨਗਰ ਉਜਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਪੁਲਿਸ ਨੇ ਇਕ ਕਿਲੋ ਅਫੀਮ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਬਿਹਾਰ ਤੋਂ ਅਫੀਮ ਲਿਆ ਕੇ ਇੱਥੇ ਵੱਖ-ਵੱਖ ਥਾਵਾਂ ਤੇ ਵੇਚਦੇ ਸਨ | ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ | ਪੁਲਿਸ ਨੇ ਇਹਨਾਂ ਕਥਿਤ ਦੋਸ਼ੀਆਂ ਨੂੰ ਰੇਲਵੇ ਸਟੇਸ਼ਨ ਤੋਂ ਚੈਕਿੰਗ ਦੌਰਾਨ ਕਾਬੂ ਕੀਤਾ ਹੈ | ਕਥਿਤ ਦੋਸ਼ੀ ਇਹ ਅਫੀਮ ਇਕ ਪਿੱਠੂ ਬੈਗ ਵਿਚ ਪਾਕੇ ਰੇਲਵੇ ਸਟੇਸ਼ਨ ਤੋਂ ਬਾਹਰ ਨਿਕਲ ਰਹੇ ਸੀ ਕਿ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ |