20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਡੇਅਰੀ 'ਚੋਂ ਚੋਰ ਹਜ਼ਾਰਾਂ ਦੀ ਨਕਦੀ ਚੋਰੀ ਕਰ ਕੇ ਹੋਏ ਫ਼ਰਾਰ

ਅਜੀਤ ਡੈਸਕ 27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 32 ਏ. ਵਿਚ ਚੋਰ ਡੇਅਰੀ ਦੇ ਤਾਲੇ ਤੋੜ ਕੇ ਉਥੇ ਪਈ 35000 ਦੀ ਨਗਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸੰਬੰਧੀ ਡੇਅਰੀ ਦੇ ਮਾਲਕ ਰਜੇਸ਼ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਤਾਲੇ ਤੋੜ ਕੇ ਉਸਦੇ ਡੇਅਰੀ ਅੰਦਰ ਦਾਖਲ ਹੋਏ ਅਤੇ ਉਥੇ ਪਈ 35000 ਦੀ ਨਗਦੀ, ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਵੱਲੋਂ ਇਹ ਮਾਮਲਾ ਪੁਲਿਸ ਧਿਆਨ ਵਿਚ ਰਹਿੰਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਉਥੇ ਨੇੜੇ ਲੱਗੇ ਸੀ.ਸੀ. ਟੀ.ਵੀ. ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਹੈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਇਕ ਕਿਲੋ ਅਫੀਮ ਸਮੇਤ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।