ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਭੋਰਾ ਦੇ ਰਹਿਣ ਵਾਲੇ ਸੁਭਾਸ਼ ਸੈਣੀ ਪੁੱਤਰ ਰੂਪ ਲਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗੌਰਵ ਸਰਨਾ ਵਾਸੀ ਬਸੰਤ ਐਵਨਿਊ ਅਤੇ ਮਨੀਸ਼ ਚੋਪੜਾ ਵਾਸੀ ਸਕਾਟਲੈਂਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੰੂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |