ਜੀਪ ਦਾ ਸ਼ੀਸ਼ਾ ਤੋੜ ਕੇ ਲੈਪਟਾਪ ਚੋਰੀ
ਅਜੀਤ ਡੈਸਕ
27-03-2026
ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੁਆਰਾ ਚੌਂਕ ਵਿਚ ਚੋਰ ਜੀਪ ਦਾ ਸ਼ੀਸ਼ਾ ਤੋੜ ਕੇ ਉਸ ਵਿਚ ਪਿਆ ਲੈਪਟਾਪ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਸ਼ਵੇਤਾ ਆਨੰਦ ਵਾਸੀ ਕਲਕਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਆਪਣੇ ਹਿੱਸੇਦਾਰ ਸ਼ੁਭਮ ਨਾਲ ਥਾਰ ਵਿਚ ਫੁਆਰਾ ਚੌਂਕ ਸਥਿਤ ਰੈਸਟੋਰੈਂਟ ਵਿਚ ਖਾਣਾ ਖਾਣ ਆਈ ਸੀ, ਜਦੋਂ ਉਹ ਖਾਣਾ ਖਾ ਕੇ ਬਾਹਰ ਨਿਕਲੇ ਤਾਂ ਉਨ੍ਹਾਂ ਦੇਖਿਆ ਕਿ ਉਸਦੀ ਜੀਪ ਦਾ ਸ਼ੀਸ਼ਾ ਟੁੱਟਾ ਹੋਇਆ ਹੈ ਅਤੇ ਉਸ ਵਿਚੋਂ ਲੈੋਪਟਾਪ ਚੋਰੀ ਹੋ ਚੁੱਕਿਆ ਸੀ | ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |