ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਮਰਾਲਾ ਚੌਂਕ ਪੁਲ 'ਤੇ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਉਸਦਾ ਐਕਟਿਵਾ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਸ਼ੀਸ਼ ਵਾਸੀ ਕਿਚਲੂ ਨਗਰ.ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਨ੍ਹਾਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਆਸ਼ੀਸ਼ ਨੇ ਦੱਸਿਆ ਕਿ ਬੀਤੇ ਦਿਨ ਉਹ ਸਮਰਾਲਾ ਚੋਂਕ.ਪੁਲ 'ਤੇ ਜਾ ਰਿਹਾ ਸੀ ਕਿ ਉਸ ਨੂੰ ਉਲਟੀ ਆਉਣ ਲੱਗ ਪਈ, ਜਦੋਂ ਉਹ ਉਲਟੀ ਕਰਨ ਲਈ ਰੁਕਿਆ ਤਾਂ ਇਸ ਦੌਰਾਨ ਲੁਟੇਰੇ ਉਥੇ ਆਏ ਅਤੇ ਉਸਦਾ ਐਕਟੀਵਾ ਖੋਹ ਕੇ ਫਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ |