'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਹੀ ਸਰਕਾਰ ਨੂੰ ਲੈ ਡੁੱਬਣਗੀਆਂ-ਹਰਪ੍ਰੀਤ ਸਿੰਮਕ
ਅਜੀਤ ਡੈਸਕ
27-03-2026
ਹੰਬੜਾਂ, 26 ਮਾਰਚ (ਮੇਜਰ ਹੰਬੜਾਂ)-'ਆਪ' ਸਰਕਾਰ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਹੀ ਸਰਕਾਰ ਨੂੰ ਲੈ ਡੁੱਬਣਗੀਆਂ, ਕਿਉਂਕਿ ਸੂਬੇ ਦੇ ਲੋਕ ਸਰਕਾਰ ਦੀ ਮਾੜੀ ਕਾਰਜਗਾਰੀ ਤੋਂ ਬੇਹੱਦ ਦੁਖੀ ਦਿਖਾਈ ਦੇ ਰਹੇ ਹਨ ਤੇ ਹਰ ਪਾਸੇ ਸਰਕਾਰ ਵਿਵਾਦਾਂ 'ਚ ਘਿਰੀ ਦਿਖਾਈ ਦੇ ਰਹੀ ਹੈ, ਜਿਸ ਨਾਲ ਸਰਕਾਰ ਦਾ ਲੋਕਾਂ 'ਚ ਅਦਾਰ ਖ਼ਤਮ ਹੋ ਚੁੱਕਾ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪਿੰਡ ਸਲੇਮਪੁਰ ਵਿਖੇ ਸੀਨੀਅਰ ਅਕਾਲੀ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਰੱਖੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ 'ਚ ਹਰ ਵਰਗ ਦੁੱਖੀ ਹੈ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਦ ਦੌਰ ਵਿਚੋਂ ਗੁਜ਼ਰ ਰਹੀ ਹੈ ਅਤੇ ਸਰਕਾਰ ਵਲੋਂ ਘੜੀਆਂ ਜਾ ਰਹੀਆਂ ਗਲਤ ਨੀਤੀਆਂ ਤੋਂ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜੱਥੇ: ਕਰਮਜੀਤ ਸਿੰਘ ਮਲਕਪੁਰ, ਯੂਥ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਕਿਹਾ ਕਿ ਜਿਥੇ ਅੱਜ ਆਪ ਸਰਕਾਰ ਦੇ ਰਾਜ 'ਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਤਰ੍ਹਾਂ ਨਾਲ ਠੱਪ ਹੋ ਚੁੱਕੇ ਹਨ, ਉੱਥੇ ਸਰਕਾਰ ਦੀ ਨਿਰਾਸ਼ਜਨਕ ਕਾਰਜ਼ੁਗਾਰੀ ਨੂੰ ਦੇਖਦਿਆਂ ਸੂਬੇ ਦੇ ਲੋਕ 2027 'ਚ 'ਆਪ' ਸਰਕਾਰ ਨੂੰ ਚਲਦਾ ਕਰਕੇ ਸੂਬੇ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਤਾਂ ਜੋ ਸੂਬੇ ਦਾ ਸੁਧਾਰ ਹੋ ਸਕੇ | ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਹਲਕਾ ਇੰਚਾਰਜ ਹਰਪ੍ਰੀਤ ਸਿੰਮਕ, ਸਰਕਲ ਪ੍ਰਧਾਨ ਜੱਥੇ. ਮਲਕਪੁਰ, ਹੰਬੜਾਂ ਸਰਕਲ ਦੇ ਯੂਥ ਪ੍ਰਧਾਨ ਝੱਮਟ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਅੰਮਿ੍ਤਪਾਲ ਸਿੰਘ ਗਿੱਲ ਫਾਗਲਾ, ਸਾਬਕਾ ਸਰਪੰਚ ਮੇਜਰ ਸਿੰਘ ਗਿੱਲ, ਅਕਾਲੀ ਆਗੂ ਹਰਦੀਪ ਸਿੰਘ ਗਿੱਲ, ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਗਰੇਵਾਲ, ਅਰਸ਼ਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਖਹਿਰਾ, ਤਲਜਿੰਦਰ ਸਿੰਘ ਗਿੱਲ, ਦਲਜੀਤ ਸਿੰਘ ਗਿੱਲ, ਹਰਦੀਪ ਸਿੰਘ ਖਹਿਰਾ, ਮਨਜੋਤ ਸਿੰਘ ਖਹਿਰਾ, ਬਲਜਿੰਦਰ ਸਿੰਘ ਆਹਲੂਵਾਲ ਤੇ ਹੋਰ ਅਕਾਲੀ ਵਰਕਰ ਵੀ ਮੌਜੂਦ ਸਨ |