09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਵੱਖ-ਵੱਖ ਦੋ ਮਾਮਲਿਆਂ ਵਿਚ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਕਾਕੋਵਾਲ ਰੋਡ ਦੀ ਸ਼ਿਕਾਇਤ 'ਤੇ ਸੁਖਵਿੰਦਰ ਸਿੰਘ ਵਾਸੀ ਸਵਤੰਤਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 25 ਲੱਖ 86 ਹਜ਼ਾਰ 800 ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਮੇਘਾ ਗੋਇਲ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਦੀ ਸ਼ਿਕਾਇਤ 'ਤੇ ਸ਼ਾਮ ਲਾਲ ਵਾਸੀ ਬਸੰਤ ਐਵਿਨਿਊ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 50 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ | ਹਾਲ ਦੀ ਘੜੀ ਇਹਨਾਂ ਮਾਮਲਿਆਂ ਵਿਚ ਗਿ੍ਫ਼ਤਾਰੀਆਂ ਨਹੀਂ ਕੀਤੀਆਂ ਗਈਆਂ ਹਨ | ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਲਈ ਜਥਾ ਰਵਾਨਾ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ਪਿੰਡ ਹਜਾਰਾ ਸਿੰਘ ਵਾਲਾ ਦੇ ਮਰੀਜ਼ਾਂ ਦਾ ਦਿਹਾਤੀ ਵਿਧਾਇਕ ਦਹੀਆ ਨੇ ਜਾਣਿਆ ਹਾਲ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।