08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੁਖਵਿੰਦਰ ਸਿੰਘ ਬਿੰਦਰਾ ਨੇ ਡਿਜ਼ਾਸਟਰ ਰੈਸਕਿਊਅਰਜ਼ ਪੰਜਾਬ ਦੇ ਨਵੇਂ ਮੈਂਬਰਾਂ ਨੂੰ ਨਿਯੁਕਤੀ ਅਤੇ ਸਰਟੀਫਿਕੇਟਾਂ ਦੀ ਕੀਤੀ ਵੰਡ <br/>

ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਐਨ.ਆਈ.ਐਸ.ਡੀ. ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਡਿਜ਼ਾਸਟਰ ਰੈਸਕਿਊਅਰਜ਼ ਪੰਜਾਬ ਵਲੋਂ ਕਰਵਾਏ ਸਮਾਰੋਹ 'ਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ | ਇਸ ਸਮਾਰੋਹ 'ਚ ਬਿੰਦਰਾ ਵਲੋਂ ਨਵੇਂ ਮੈਂਬਰਾਂ ਨੂੰ ਨਿਯੁਕਤੀ ਅਤੇ ਸਰਟੀਫਿਕੇਟ ਦੀ ਵੰਡ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ |

ਪਿਛਲੀ ਖ਼ਬਰ 'ਆਪ' ਸਰਕਾਰ ਦੀਆਂ ਜ਼ਿਆਦਤੀਆਂ ਕਾਰਨ ਹਰ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ-ਬਾਵਾ <br/> ਅਗਲੀ ਖ਼ਬਰ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਸ਼ਿਮਲਾਪੁਰੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।