08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਭਰਜਾਈ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਜੇਠ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਭਰਜਾਈ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਜੇਠ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਅÏਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ਵਿਚ ਅਭਿਸ਼ੇਕ ਪੂਰੀ ਵਾਸੀ ਨੂਰਵਾਲਾ ਰੋਡ ਅਤੇ ਉਸ ਦੀ ਪਤਨੀ ਭਾਰਤੀ ਵਾਸੀ ਨੂਰਵਾਲਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ 10 ਸਾਲ ਦੀ ਲੜਕੀ ਨਾਲ ਘਰ ਦੇ ਉਪਰਲੀ ਮੰਜ਼ਿਲ 'ਤੇ ਬੈਠੀ ਸੀ ਕਿ ਇਸ ਦÏਰਾਨ ਉਸਦਾ ਜੇਠ ਉਥੇ ਆ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ | ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਕਤ ਕਥਿਤ ਦੋਸ਼ੀ ਵਲੋਂ ਉਸਦੀ ਕੁੱਟਮਾਰ ਕੀਤੀ ਗਈ | ਰੋਲਾ ਪਾਉਣ 'ਤੇ ਉਸਦੀ ਜਠਾਣੀ ਵੀ ਉਥੇ ਆ ਗਈ | ਜਦੋਂ ਉਸਨੇ ਆਪਣੀ ਜੇਠਾਣੀ ਨੂੰ ਇਸ ਬਾਰੇ ਦੱਸਿਆ ਤਾਂ ਉਸਨੇ ਵੀ ਉਸਦੀ ਕੁੱਟਮਾਰ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਜ਼ਿਆਦਤੀਆਂ ਕਾਰਨ ਹਰ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ-ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।