08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਤਿਉਹਾਰ ਮੌਕੇ ਸਮਾਗਮ ਅੱਜ <br/>

ਅਜੀਤ ਡੈਸਕ 28-03-2026
ਢੰਡਾਰੀ ਕਲਾਂ/ਲੁਧਿਆਣਾ, 27 ਮਾਰਚ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਹਰ ਮਹੀਨੇ ਦਸਵੀਂ ਤੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਜਾਂਦਾ ਹੈ | ਇਸ ਵਾਰ 28 ਮਾਰਚ ਦਿਨ ਸ਼ਨੀਵਾਰ ਨੂੰ ਦਸਵੀਂ ਦੇ ਤਿਉਹਾਰ ਮੌਕੇ ਭਾਈ ਰਜਿੰਦਰ ਸਿੰਘ ਖ਼ਾਲਸਾ ਸੇਵਕ ਜੱਥਾ (ਖੰਡੂਪੁਰ) ਨੇੜੇ ਬਲਾਚੌਰ ਸ਼ਾਮ 6:30 ਤੋਂ 8:30 ਵਜੇ ਤੱਕ ਸਿੰਘਾਂ ਸ਼ਹੀਦਾਂ ਦੇ ਜੀਵਨ ਕਾਲ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੰੂ ਕਰਵਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਦਸਵੀਂ ਦੇ ਪਵਿੱਤਰ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾਂਦਾ ਹੈ ਅਤੇ ਸਿੱਖ ਪੰਥ ਦੇ ਵੱਖ-ਵੱਖ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਉਂਦੇ ਹਨ ਅਤੇ ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਦਾ ਹੈ | ਇਸ ਮੌਕੇ ਕਮੇਟੀ ਮੈਂਬਰ ਨਿਰਮਲ ਸਿੰਘ ਸਕੱਤਰ, ਮੋਹਨ ਸਿੰਘ, ਪਿਸ਼ੌਰਾ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ, ਜਗਰੂਪ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ, ਦਰਸ਼ਨ ਸਿੰਘ, ਅਲਵੇਲ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ -ਪੰਜਾਬ ਸਰਕਾਰ ਤੇ ਉਪ-ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ- ਪੰਜਾਬ ਵੈਟਰਨਰੀ ਵਿਦਿਆਰਥੀ ਯੂਨੀਅਨ ਵਲੋਂ ਮੁੜ ਤੋਂ ਧਰਨੇ... ਅਗਲੀ ਖ਼ਬਰ ਕੰਜਕ ਪੂਜਾ ਦੌਰਾਨ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।