08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

-ਪੰਜਾਬ ਸਰਕਾਰ ਤੇ ਉਪ-ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ- ਪੰਜਾਬ ਵੈਟਰਨਰੀ ਵਿਦਿਆਰਥੀ ਯੂਨੀਅਨ ਵਲੋਂ ਮੁੜ ਤੋਂ ਧਰਨੇ ਦੀ ਚਿਤਾਵਨੀ <br/>

ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਜਸਵਿੰਦਰ ਸਿੰਘ)-ਪੰਜਾਬ ਵੈਟਰਨਰੀ ਵਿਦਿਆਰਥੀ ਯੂਨੀਅਨ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਵਿਚ ਬੀ.ਵੀ.ਐਸ.ਸੀ. ਅਤੇ ਏ.ਐਚ. ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ | ਵਿਦਿਆਰਥੀਆਂ ਦੇ ਅਨੁਸਾਰ ਉਨ੍ਹਾਂ ਨੂੰ ਯਕੀਨ ਦਿਵਾਇਆ ਗਿਆ ਸੀ ਕਿ ਉਨ੍ਹਾਂ ਦਾ ਮਹੀਨਾਵਾਰ ਸਟਾਈਪੈਂਡ 15000 ਤੋਂ ਵਧਾ ਕੇ 22000 ਕੀਤਾ ਜਾਵੇਗਾ | ਇਹ ਭਰੋਸਾ ਕਈ ਮੀਟਿੰਗਾਂ ਹੋਣ ਤੋਂ ਬਾਅਦ ਦਿੱਤਾ ਗਿਆ ਸੀ, ਜਿਨ੍ਹਾਂ ਵਿਚ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਪਿ੍ੰਸੀਪਲ ਸਕੱਤਰ (ਪਸ਼ੂ ਪਾਲਣ) ਰਾਹੁਲ ਭੰਡਾਰੀ ਅਤੇ ਯੂਨੀਵਰਸਿਟੀ ਅਧਿਕਾਰੀ ਸ਼ਾਮਿਲ ਸਨ | ਇਹ ਭਰੋਸਾ ਇੰਟਰਨਾਂ ਵਲੋਂ ਕੀਤੇ 34 ਦਿਨਾਂ ਦੇ ਅਨਿਸ਼ਚਿਤਕਾਲੀਨ ਧਰਨੇ ਤੋਂ ਬਾਅਦ ਦਿੱਤਾ ਗਿਆ ਸੀ | ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵਲੋਂ ਯੂਨੀਵਰਸਿਟੀ ਨੂੰ ਭੇਜਿਆ ਗਿਆ | ਉਪ-ਕੁਲਪਤੀ ਡਾ. ਗਿੱਲ ਨੇ ਵੀ ਵਿਦਿਆਰਥੀਆਂ ਸਾਹਮਣੇ ਐਲਾਨ ਕੀਤਾ ਸੀ ਕਿ ਨਵਾਂ ਸਟਾਈਪੈਂਡ ਜਨਵਰੀ 2026 ਤੋਂ ਲਾਗੂ ਕੀਤਾ ਜਾਵੇਗਾ | ਇੰਟਰਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਕੇਵਲ 15000 ਪ੍ਰਤੀ ਮਹੀਨਾ ਹੀ ਮਿਲ ਰਿਹਾ ਹੈ ਅਤੇ ਵਧੇ ਹੋਏ ਸਟਾਈਪੈਂਡ ਦੀ ਕੋਈ ਕਾਰਵਾਈ ਲਾਗੂ ਨਹੀਂ ਹੋਈ | ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਇਸ ਦੇਰੀ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਚੁੱਕੇ ਹਨ | ਯੂਨੀਅਨ ਨੇ ਤੁਰੰਤ ਮਨਜ਼ੂਰਸ਼ੁਦਾ ਸਟਾਈਪੈਂਡ ਲਾਗੂ ਕਰਨ ਅਤੇ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਹੈ ਅਤੇ ਚਿਤਾਵਨੀ ਵੀ ਦਿੱਤੀ ਹੈ ਕਿ ਅਜਿਹਾ ਨਾ ਕਰਨ 'ਤੇ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਫਾਰਮ ਹਾਊਸ 'ਚੋਂ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਤਿਉਹਾਰ ਮੌਕੇ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।