06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 28-03-2026
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਖਜੀਤ ਸਿੰਘ ਬਾਬਾ ਬਕਾਲਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ 'ਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ., ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਟਰਾਂਸਪੋਰਟ ਨਗਰ ਦੀ ਸੜਕ ਦੀ ਉਸਾਰੀ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।