21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

ਅਜੀਤ ਡੈਸਕ 30-03-2026
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵੰਸ਼ ਠਾਕੁਰ ਵਾਸੀ ਬਸਤੀ ਜੋਧੇਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਤਿੰਨ ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਸੁੰਦਰ ਨਗਰ ਪੁਲਿਸ ਨੇੜਿਓਾ ਕਾਬੂ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਰਾਜ ਕੁਮਾਰ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੂੰ ਪੁਲਿਸ ਨੇ ਜੇਲ੍ਹ ਰੋਡ ਨੇੜਿਓਾ ਕਾਬੂ ਕੀਤਾ ਹੈ | ਪਿਛਲੇ ਕਾਫ਼ੀ ਸਮੇਂ ਤੋਂ ਕਥਿਤ ਦੋਸ਼ੀ ਇਸ ਧੰਦੇ ਵਿਚ ਸੀ ਇੱਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਗੋਪੀ ਵਾਸੀ ਅੰਬੇਦਕਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਵੀ 20 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਬਸੰਤ ਐਵਨਿਊ ਨੇੜਿਓਾ ਕਾਬੂ ਕੀਤਾ ਹੈ | ਪੁਲਿਸ ਵੱਲੋਂ ਗੁਰਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਢੋਲੇਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੰਜ ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਓਵਰਲਾਕ ਰੋਡ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿੱਚ ਪੁਲਿਸ ਨੇ ਮਨਜੀਤ ਕੌਰ ਵਾਸੀ ਤਲਵੰਡੀ ਕਲਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਮਨਜੀਤ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੀ ਸੀ | ਪੁਲਿਸ ਵੱਲੋਂ ਪਰਮਿੰਦਰ ਸਿੰਘ ਵਾਸੀ ਹਰਕੀਰਤਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਸੱਤ ਗਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਸਪਾਲ ਸਿੰਘ ਵਾਸੀ ਧਾਂਦਰਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 55 ਗਰਾਮ ਚਰਸ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਵੁਮੈਨ ਸੈੱਲ ਨੇੜਿਓਾ ਕਾਬੂ ਕੀਤਾ ਹੈ | ਪੁਲਿਸ ਵੱਲੋਂ ਗੁਰਵਿੰਦਰ ਸਿੰਘ ਵਾਸੀ ਜਵਾਹਰ ਨਗਰ ਕੈਂਪ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮਾਡਲ ਦੀ ਪੁਲਿਸ ਵੱਲੋਂ ਹੀ ਰਮੇਸ਼ ਕੁਮਾਰ ਵਾਸੀ ਮਨੋਹਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਵੀ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਵੱਲੋਂ ਨਿਸ਼ਾਨ ਸਿੰਘ ਵਾਸੀ ਪਿੰਡ ਚੌਂਤਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇੱਕ ਹੋਰ ਹੀ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸੋਨੰੂ ਕੁਮਾਰ ਵਾਸੀ ਦੁਰਗਾ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚ ਵੀ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੋਤੀ ਨਗਰ ਦੀ ਪੁਲਿਸ ਨੇ ਆਕਾਸ਼ ਨਾਮੀ ਨੌਜਵਾਨ ਨੂੰ ਬਿਜਲੀ ਘਰ ਨੇੜਿਓਾ ਕਾਬੂ ਕਰਕੇ ਉਸਦੇ ਕਬਜ਼ੇ ਚੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਵਦੇਸ਼ ਗਿਰੀ ਵਾਸੀ ਮਿਹਰਬਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਅਤੇ ਸੁਨੀਲ ਕੁਮਾਰ ਵਾਸੀ ਕਰਮਸਰ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |

ਪਿਛਲੀ ਖ਼ਬਰ ਜੇਕਰ 2027 ਦੀਆਂ ਚੋਣਾਂ ਜਿੱਤਣੀਆਂ ਹਨ ਤਾਂ ਸਾਰੇ ਅਕਾਲੀ ਦਲ ਇਕ ਹੋਣ-ਬਾੜੇਵਾਲ/ਵਿਰਕ <br/> ਅਗਲੀ ਖ਼ਬਰ ਸ਼ਹਿਰ 'ਚ ਲੱਗੇ ਨੀਵੇਂ ਟਰਾਂਸਫਾਰਮਰਾਂ 'ਤੇ ਲਟਕਦੀਆਂ ਨੰਗੀਆਂ ਤਾਰਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।