21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ-ਬਲਜਿੰਦਰ ਬਿੱਲਾ

ਅਜੀਤ ਡੈਸਕ 30-03-2026
ਲੁਧਿਆਣਾ, 29 ਮਾਰਚ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਟਰੇਡ ਕਮਿਸ਼ਨ ਹਲਕਾ ਆਤਮ ਨਗਰ ਦੇ ਮੈਂਬਰ ਬਲਜਿੰਦਰ ਸਿੰਘ ਬਿੱਲਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ ਸਮੇਤ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲੋਕਾਂ ਨੂੰ ਭਾਰੀ ਲਾਭ ਹੋਵੇਗਾ, ਜੋ ਕਿ ਪੂਰੀ ਤਰ੍ਹਾਂ ਲੋਕਾਂ ਦੇ ਹਿਤ ਵਿਚ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਪੰਜਾਬ ਵਾਸੀ 10 ਲੱਖ ਰੁਪਏ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਕਰਵਾ ਸਕਣਗੇ | ਇਸ ਯੋਜਨਾ ਨਾਲ ਸੂਬੇ ਦੇ 65 ਲੱਖ ਲੋਕਾਂ ਨੂੰ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਪੂਰੇ ਖੁਸ਼ ਅਤੇ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਵਿਚ 17 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ |

ਪਿਛਲੀ ਖ਼ਬਰ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਸਮੇਤ ਦੋ ਖ਼ਿਲਾਫ਼ ਕੇਸ ਅਗਲੀ ਖ਼ਬਰ ਸੂਬਾ ਪ੍ਰਧਾਨ ਲਾਦੀਆਂ ਨੇ ਖਹਿਰਾ ਬੇਟ ਵਿਖੇ ਨਵੀਂ ਕਿਸਾਨ ਇਕਾਈ ਦਾ ਕੀਤਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।