21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਸਮੇਤ ਦੋ ਖ਼ਿਲਾਫ਼ ਕੇਸ

ਅਜੀਤ ਡੈਸਕ 30-03-2026
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਬਿਕਰਮਜੀਤ ਸਿੰਘ ਦੀ ਮਾਂ ਸਰਬਜੀਤ ਕੌਰ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਬਿਕਰਮਜੀਤ ਦੀ ਪਤਨੀ ਕਾਜਲ ਅਤੇ ਉਸਦੀ ਸੱਸ ਰਾਜ ਰਾਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਵੱਡੇ ਲੜਕੇ ਬਿਕਰਮਜੀਤ ਸਿੰਘ ਦਾ ਵਿਆਹ ਉਕਤ ਕਥਿਤ ਦੋਸ਼ੀ ਕਾਜਲ ਨਾਲ ਹੋਇਆ ਸੀ ਅਤੇ ਕਾਜਲ ਉਸ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਕਰ ਰਹੀ ਸੀ ਅਤੇ ਅੱਜ ਕੱਲ੍ਹ ਉਹ ਆਪਣੇ ਪੇਕੇ ਘਰ ਵਿਚ ਰਹਿ ਰਹੀ ਸੀ | ਉਕਤ ਕਥਿਤ ਦੋਸ਼ੀਆਂ ਤੋਂ ਤੰਗ ਆ ਕੇ ਬਿਕਰਮ ਨੇ ਬੀਤੇ ਦਿਨ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ-ਬਲਜਿੰਦਰ ਬਿੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।