21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 30-03-2026
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਪਟਿਆਲੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਭਾਈ ਗੁਰਦੇਵ ਸਿੰਘ ਪਟਿਆਲੇ ਵਾਲਿਆਂ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਅਕਾਲ ਪੁਰਖ ਦਾ ਜਸ ਗਾਉਂਦਿਆਂ ਤੇ ਸੱਚ ਦਾ ਉਪਦੇਸ਼ ਦੇਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ | ਆਉ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ ਅਤੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਇਸ ਦੌਰਾਨ ਗੁਰਿਆਈ ਦਿਵਸ ਦੇ ਸਬੰਧ ਵਿਚ ਕਰਵਾਏ ਕੀਰਤਨ ਸਮਾਗਮ ਅੰਦਰ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਨੌਵੇ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਸਮਾਗਮ 'ਚ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ!

ਪਿਛਲੀ ਖ਼ਬਰ ਜੱਸੋਵਾਲ ਵਿਖੇ ਅਕਾਲੀ ਦਲ ਹਲਕਾ ਗਿੱਲ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।