ਆਲਮਗੀਰ, 29 ਮਾਰਚ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਘੇਰੇ ਅਧੀਨ ਆਉਂਦੇ ਸਥਾਨਕ ਪਿੰਡ ਜੱਸੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਜੁਝਾਰੂ ਯੋਧੇ ਹਰਬੰਸ ਸਿੰਘ ਮੁੰਡੀ, ਨੌਜਵਾਨ ਆਗੂ ਸਤਨਾਮ ਸਿੰਘ ਜੱਸੋਵਾਲ, ਬਲਦੇਵ ਸਿੰਘ, ਪ੍ਰਦੀਪ ਸਿੰਘ ਮੁੰਡੀ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸੇਵਾ ਮੁਕਤ ਜੱਜ ਪਾਰਟੀ ਗਤੀਵਿਧੀਆਂ ਨੂੰ ਵੱਡੇ ਪੱਧਰ 'ਤੇ ਹੁਲਾਰਾ ਦੇਣ ਦੀ ਮੁਹਿੰਮ ਤਹਿਤ ਪਹੁੰਚੇ | ਇਸ ਮੌਕੇ ਇੰਚਾਰਜ ਸਿੰਮਕ ਨੇ ਪਾਰਟੀ ਵਰਕਰਾਂ ਦੇ ਵੱਡੇ ਇਕੱਠ ਨੂੰ ਦੇਖ ਕੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਲਕੇ ਦੇ ਸੂਝਵਾਨ ਵੋਟਰ ਵਿਰੋਧੀ ਪਾਰਟੀਆਂ ਦੇ ਝੂਠੇ ਭੰਡੀ ਪ੍ਰਚਾਰ ਨੂੰ ਨਕਾਰ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜਬੂਤ ਕਰਨ ਲਈ ਪਾਰਟੀ ਮੀਟਿੰਗਾਂ ਵਿੱਚ ਵੱਡੇ ਇਕੱਠ ਦੇ ਰੂਪ ਵਿਚ ਜੁੜ ਕੇ ਸਾਬਤ ਕਰ ਰਹੇ ਹਨ, ਕਿ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਰਾਂ ਦੇ ਮਨਾਂ ਅੰਦਰ ਜਾਗਰੂਕਤਾ ਲਹਿਰ ਪੈਦਾ ਹੋ ਰਹੀ ਹੈ | ਸਾਬਕਾ ਜੱਜ ਤੇ ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰਾਂ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਵੋਟਰਾਂ ਵਲੋਂ ਦੂਸਰੀਆਂ ਪਾਰਟੀਆਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨਾਲ ਤੁਲਨਾ ਕਰਕੇ ਦੇਖਿਆ ਜਾ ਰਿਹਾ ਹੈ ਅਤੇ ਨਤੀਜੇ ਵਜੋਂ ਸੂਬਾ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਜੂਝਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਚ ਵਿਸ਼ਵਾਸ਼ ਪ੍ਰਗਟ ਕਰਨ ਲੱਗੇ ਹਨ ਕਿ ਸੂਬਾ ਪੰਜਾਬ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ | ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਬੀਬੀਆਂ ਨੇ ਹਲਕਾ ਇੰਚਾਰਜ ਸਿਮਕ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਇਕ ਇਕ ਵੋਟ ਨੂੰ ਭੁਗਤਾਉਣ ਲਈ ਹੁਣ ਤੋਂ ਹੀ ਜਾਗਰੂਕਤਾ ਮੁਹਿੰਮ ਚਲਾ ਕੇ ਇਲਾਕੇ ਦੀਆਂ ਬੀਬੀਆਂ ਨੂੰ ਜਾਗਰੂਕ ਕਰਨਗੀਆਂ | ਅੰਤ ਵਿੱਚ ਹਰਬੰਸ ਸਿੰਘ ਮੁੰਡੀ, ਨੌਜਵਾਨ ਆਗੂ ਸਤਨਾਮ ਸਿੰਘ ਜੱਸੋਵਾਲ, ਬਲਦੇਵ ਸਿੰਘ, ਪ੍ਰਦੀਪ ਸਿੰਘ ਮੁੰਡੀ ਸਮੇਤ ਇਲਾਕਾ ਨਿਵਾਸੀਆਂ ਨੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰੁਪਿੰਦਰਦੀਪ ਸਿੰਘ, ਗੁਰਦੀਪ ਕੌਰ, ਸ਼ਮਸ਼ੇਰ ਸਿੰਘ, ਨਰਿੰਦਰਜੀਤ ਸਿੰਘ ਗੋਲਾ, ਰਣਜੀਤ ਸਿੰਘ, ਹਰਬੰਸ ਸਿੰਘ ਬੰਸੀ, ਰਜਿੰਦਰ ਸਿੰਘ, ਮਾਸਟਰ ਰਘਬੀਰ ਸਿੰਘ, ਹਰਵਿੰਦਰ ਸਿੰਘ ਦਿੱਲੀ ਵਾਲੇ,