ਲੁਧਿਆਣਾ, 29 ਮਾਰਚ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਪ੍ਰਗਤੀ ਕਪੂਰ ਨੇ ਮਾਪਿਆਂ ਨੰੂ ਸਕੂਲ ਦੇ ਨਿਯਮਾਂ, ਪ੍ਰਕਿਰਿਆ ਪ੍ਰਣਾਲੀ ਆਦਿ ਤੋਂ ਜਾਣੂ ਕਰਵਾਇਆ | ਇਸ ਮੌਕੇ ਐਚ.ਵੀ.ਐਮ. ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ ਅਤੇ ਚੇਅਰਪਰਸਨ ਮੀਨਾ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਵਲੋਂ ਸਿੱਖਿਆ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ |