ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)-ਐਨ ਆਈ ਐਸ.ਡੀ. ਅਤੇ ਸਮਾਜਿਕ ਨਿਆਂ ਅਤੇ ਸਸ਼ਤੀਕਰਨ ਮੰਤਰਾਲਾ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਡਾ. ਜ਼ੋਰਾ ਸਿੰਘ ਕੁਲਪਤੀ ਦੇਸ਼ ਭਗਤ ਯੂਨੀਵਰਸਿਟੀ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ | ਡਾ. ਜ਼ੋਰਾ ਸਿੰਘ ਸੁਖਵਿੰਦਰ ਸਿੰਘ ਬਿੰਦਰਾ ਨੂੰ ਉਨ੍ਹਾਂ ਦੇ ਦਫਤਰ 'ਚ ਵਿਸ਼ੇਸ਼ ਤੌਰ 'ਤੇ ਮਿਲਣ ਪਹੁੰਚੇ ਸਨ | ਇੱਥੇ ਇਹ ਗੱਲ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਹਾਲ 'ਚ ਹੀ ਦੇਸ਼ ਭਗਤ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਗਮ 'ਚ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ ਸੀ, ਇਸ ਦੌਰਾਨ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਸਨ | ਇਸ ਦੇ ਨਾਲ ਹੀ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵੀ ਸੁਖਵਿੰਦਰ ਸਿੰਘ ਬਿੰਦਰਾ ਦਾ 'ਆਨਰੇਰੀ ਡਾਕਟਰੇਟ ਡਿਗਰੀ' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਸੀ | ਉਨ੍ਹਾਂ ਦਾ ਇਹ ਸਨਮਾਨ ਚੰਗੀ ਲੀਡਰਸ਼ਿਪ, ਯੁਵਾ ਸਸ਼ਕਤੀਕਰਨ ਅਤੇ ਵਧੀਆ ਗਵਰਨੈਂਸ ਦੇ ਵਿਲੱਖਣ ਯੋਗਦਾਨ ਵਜੋਂ ਕੀਤਾ ਗਿਆ ਸੀ | ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ | ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ |