17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਉਦਯੋਗਪਤੀ ਤੇ ਵਪਾਰਕ ਅਦਾਰੇ ਕਮਰਸ਼ੀਅਲ ਗੈਲ ਸਿਲੰਡਰਾਂ ਦੀ ਕਿੱਲਤ ਤੋਂ ਪ੍ਰੇਸ਼ਾਨ <br/>

ਅਜੀਤ ਡੈਸਕ 31-03-2026
ਢੰਡਾਰੀ ਕਲਾਂ/ਲੁਧਿਆਣਾ, 30 ਮਾਰਚ (ਜਸਵੀਰ ਸਿੰਘ ਬੰਗਾ)-ਕਮਰਸ਼ੀਅਲ ਸਿਲੰਡਰਾਂ ਦੀ ਆ ਰਹੀ ਦਿੱਕਤ ਤੋਂ ਪ੍ਰੇਸ਼ਾਨ ਉਦਯੋਗਿਕ ਖੇਤਰ-ਸੀ ਦੇ ਕਾਰੋਬਾਰੀਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਮੋਹਿੰਦਰ ਸਿੰਘ ਪ੍ਰਬੰਧ ਨਿਰਦੇਸ਼ਕ ਕਿਰਤ ਏ.ਪੀ.ਐੱਮ. ਇੰਟਰਪ੍ਰਾਈਜਜ ਪ੍ਰਾਈਵੇਟ ਲਿਮਟਿਡ ਅਤੇ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਨਿਯਮਤ ਉਤਪਾਦਨ ਵਿਚ ਲੱਗੀ ਹੋਈ ਹੈ ਅਤੇ ਭਾਰਤੀ ਰੇਲਵੇ ਨਾਲ ਸਿੱਧੇ ਤੌਰ 'ਤੇ ਜੁੜੀ ਹੋਈ ਹੈ | ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਖਰੀਦ 'ਤੇ ਪਾਬੰਦੀਆਂ ਕਾਰਨ ਸਾਡੀਆਂ ਉਤਪਾਦਨ ਗਤੀਵਿਧੀਆਂ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ ਸਾਡੇ ਨਿਰਮਾਣ ਕਾਰਜਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਲੋੜੀਂਦੇ ਵਪਾਰਕ ਐੱਲ.ਪੀ.ਜੀ. ਸਿਲੰਡਰ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਇਜਾਜਤ ਦਿੱਤੀ ਜਾਵੇ, ਕਿਉਂਕਿ ਉਨ੍ਹਾਂ ਦੀ ਪੂਰਤੀ ਸਿੱਧੇ ਤੌਰ 'ਤੇ ਭਾਰਤੀ ਰੇਲਵੇ ਨਾਲ ਜੁੜੀ ਹੋਈ ਹੈ, ਇਸ ਲਈ ਉਤਪਾਦਨ ਵਿਚ ਕੋਈ ਵੀ ਰੁਕਾਵਟ ਸਰਕਾਰੀ ਸਪਲਾਈ ਆਰਡਰਾਂ ਨੂੰ ਸਮੇਂ ਸਿਰ ਪੂਰਾ ਕਰਨ ਵਿਚ ਵਿਘਨ ਪਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਕੰਮ ਕਰ ਰਹੇ ਲੱਗਭਗ 80-90 ਕਰਮਚਾਰੀਆਂ ਦਾ ਭਵਿੱਖ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਗੁਜਾਰਾ ਫੈਕਟਰੀ ਦੇ ਉਤਪਾਦਨ 'ਤੇ ਸਿੱਧਾ ਨਿਰਭਰ ਕਰਦਾ ਹੈੈ | ਇਸ ਸਮੇਂ ਗੈਸ ਦੀ ਕਿੱਲਤ ਨੇ ਫੈਕਟਰੀ ਮਾਲਕਾਂ ਨੂੰ ਮੁਸ਼ਕਿਲ ਸਥਿਤੀ ਵਿਚ ਪਾ ਦਿੱਤਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਐੱਲ.ਪੀ.ਜੀ. ਵਪਾਰਕ ਸਿਲੰਡਰ ਸਿਰਫ਼ ਫੈਕਟਰੀ ਅੰਦਰ ਸਨਅਤੀ ਕਾਰਜਾਂ ਲਈ ਵਰਤੇ ਜਾਣਗੇ ਅਤੇ ਸਾਰੇ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਕਾਰੋਬਾਰੀਆਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਕਾਰੋਬਾਰੀਆਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਗੈਸ ਦੀ ਕਿੱਲਤ ਕਾਰਨ ਬਾਲਣ ਵਾਲੀ ਲੱਕੜ ਅਤੇ ਕੋਲੇ ਦੀਆਂ ਕੀਮਤਾਂ 'ਚ ਵਾਧਾ <br/> ਅਗਲੀ ਖ਼ਬਰ ਫ਼ੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।