17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਨੂੰ ਮੰਗ ਪੱਤਰ <br/>

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਭੁਪਿੰਦਰ ਸਿੰਘ ਬੈਂਸ)-ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੰੂ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਅਸ਼ਵਨੀ ਸਹੋਤਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਵਿੱਤ ਵਿਭਾਗ ਵਲੋਂ ਜਾਰੀ ਕੀਤੀਆਂ ਹਿਦਾਇਤਾਂ ਨੰੂ ਸਿੱਖਿਆ ਵਿਭਾਗ ਅਤੇ ਬਿਜਲੀ ਬੋਰਡ ਵਰਗੇ ਵੱਡੇ ਵਿਭਾਗਾਂ ਨੇ ਆਪਣੇ ਐਨ.ਪੀ.ਐਸ. ਮੁਲਾਜ਼ਮਾਂ ਲਈ ਲਾਗੂ ਕਰ ਦਿੱਤਾ ਹੈ, ਪਰ ਸਥਾਨਕ ਸਰਕਾਰਾਂ ਵਿਭਾਗ ਦੇ ਅਧੀਨ ਕੰਮ ਕਰ ਰਹੇ ਸਫ਼ਾਈ ਕਰਮਚਾਰੀ ਅਜੇ ਵੀ ਇਸ ਹੱਕ ਤੋਂ ਵਾਂਝੇ ਹਨ | ਉਨ੍ਹਾਂ ਮੰਗ ਕੀਤੀ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਜਲਦ ਤੋਂ ਜਲਦ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਨਗਰ ਨਿਗਮ ਅਤੇ ਕੌਂਸਲਾਂ ਦੇ ਅਧਿਕਾਰੀ ਐਨ.ਪੀ.ਐਸ. ਮੁਲਾਜ਼ਮਾਂ ਦੇ ਕੇਸਾਂ ਨੰੂ ਰੋਕਣ ਦੀ ਬਜਾਏ ਤੁਰੰਤ ਨਿਪਟਾਰਾ ਕਰਨ | ਕਮੇਟੀ ਵਲੋਂ ਇਹ ਵੀ ਮੰਗ ਕੀਤੀ ਰੱਖੀ ਗਈ ਕਿ 1 ਜਨਵਰੀ 2016 ਤੋਂ ਬਾਅਦ ਰਿਟਾਇਰ ਹੋਏ ਜਾਂ ਮਿ੍ਤਕ ਸਫ਼ਾਈ ਕਰਮਚਾਰੀਆਂ ਦੇ ਪਰਿਵਾਰਾਂ ਨੰੂ 20 ਲੱਖ ਰੁਪਏ ਦੀ ਗ੍ਰੈਚੁਟੀ ਦਾ ਬਕਾਇਆ ਜਲਦ ਜਾਰੀ ਕੀਤਾ ਜਾਵੇ | ਇਸ ਦੇ ਨਾਲ ਹੀ ਬਕਾਇਆ 16 ਫ਼ੀਸਦੀ ਡੀ.ਏ. ਦੀ ਅਦਾਇਗੀ ਵੀ ਕਰਨ ਦੀ ਮੰਗ ਕੀਤੀ ਗਈ | ਕਮੇਟੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਮੰਗਾਂ ਨੰੂ ਮਨਜ਼ੂਰ ਨਾ ਕੀਤਾ ਗਿਆ ਤਾਂ ਅਗਲੇ ਸਮੇਂ ਵਿਚ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕਮਿਸ਼ਨਰ ਡਾ. ਨੀਰੂ ਕਤਿਆਲ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਜਲਦ ਕੀਤਾ ਜਾਵੇਗਾ | ਇਸ ਮੌਕੇ ਵਿਜੈ ਮਾਨਵ, ਕਾਲਾ ਸਵਾਮੀ, ਪਵਨ ਘਾਰੂ, ਰਾਜੂ ਸ਼ੇਰਪੁਰੀਆ, ਵਿਸ਼ਾਲ ਸਭਰਵਾਲ, ਰਾਕੇਸ਼ ਕੁਮਾਰ, ਰਾਜੂ ਕੁਮਾਰ, ਸੁਰਜੀਤ, ਰਾਜ ਕੁਮਾਰ, ਹਨੀ ਕਮਾਰ ਅਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੇ ਪੰਜਾਬ ਦੀ ਤਰੱਕੀ ਲਈ ਅਟਾਰੀ ਸਰਹੱਦ ਖੋਲ੍ਹਣੀ ਜ਼ਰੂਰੀ —ਬੀਬੀ ਸੰਧੂ ਅਗਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਤੋਂ ਕਿਸਾਨਾਂ ਨੇ ਐਸ.ਡੀ.ਐਮ. ਬਾਵਾ ਦੇ ਵਿਸ਼ਵਾਸ ਉਪਰੰਤ ਧਰਨਾ ਕੀਤਾ ਮੁਲਤਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।