ਲੁਧਿਆਣਾ, 30 ਮਾਰਚ (ਜਸਵਿੰਦਰ ਸਿੰਘ)-ਆਰੀਆ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਚ ਅੱਖਾਂ ਅਤੇ ਸਿਹਤ ਜਾਂਚ ਲਈ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ¢ ਇਸ ਮੈਡੀਕਲ ਕੈਂਪ ਦਾ 200 ਤੋਂ ਵੱਧ ਵਿਦਿਆਰਥੀਆਂ ਅਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਫੈਕਲਟੀ ਮੈਂਬਰਾਂ ਨੇ ਲਾਭ ਉਠਾਇਆ¢ ਇਸ ਮੈਡੀਕਲ ਕੈਂਪ ਵਿਚ ਐਸਪੀਐਸ ਹਸਪਤਾਲ ਅਤੇ ਏ.ਐਸ.ਜੀ. ਆਈਕੇਅਰ ਦੇ ਮਾਹਿਰ ਡਾਕਟਰਾਂ ਦੀ ਯੋਗ ਅਗਵਾਈ ਹੇਠ ਮੁਫ਼ਤ ਅੱਖਾਂ ਦੀ ਜਾਂਚ, ਮੁਫ਼ਤ ਬੀਪੀ ਜਾਂਚ, ਸ਼ੂਗਰ ਟੈੱਸਟ, ਬਲੱਡ ਟੈੱਸਟ ਅਤੇ ਈ.ਸੀ.ਜੀ. ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਗਈਆਂ¢ ਇਸ ਮÏਕੇ ਐਚ.ਆਈ.ਵੀ./ਏਡਜ਼ 'ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਦੇ ਨਾਲ ਮੈਨੇਜਮੈਂਟ ਨੇ ਰੇਖਾ ਭਨੋਟ, ਨੋਡਲ ਅਫ਼ਸਰ ਆਰ.ਬੀ.ਸੀ. ਅਤੇ ਡਾ. ਰਮਾ ਬਾਂਸਲ, ਇੰਚਾਰਜ, ਕੰਪਿਊਟਰ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ¢ ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਮਾਹਿਰਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ¢ ਅੰਤ ਵਿਚ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਦੇ ਭਾਗੀਦਾਰਾਂ ਨੂੰ ਸਨਮਾਨਿਤ ਕੀਤਾ ਗਿਆ¢