17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਾਸਟਰ ਤਾਰਾ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਬੀ.ਸੀ.ਏ. ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 ਦੇ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣਾਂ ਅਮਨ ਅਤੇ ਰਾਸ਼ੀ ਦੂਬੇ ਨੇ 8.67 ਸੀ. ਜ. ਪੀ. ਏ. ਪ੍ਰਾਪਤ ਕਰਕੇ ਲੁਧਿਆਣੇ ਵਿਚ 8ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਪ੍ਰਾਚੀ, ਅਰਚਨਾ ਅਤੇ ਤਨਵੀ ਨੇ 8.58 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਲੁਧਿਆਣੇ ਵਿਚ 10ਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਹੀ ਅਗਵਾਈ ਲਈ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |

ਪਿਛਲੀ ਖ਼ਬਰ ਵੱਡੀ ਗਿਣਤੀ ਵਿਚ ਬੀਬੀਆਂ ਭਾਕਿਯੂ ਚੜੂਨੀ 'ਚ ਹੋਈਆਂ ਸ਼ਾਮਿਲ ਅਗਲੀ ਖ਼ਬਰ ਲੁਹਾਰਾ ਪੁਲ 'ਤੇ ਨਹਿਰ ਦੀ ਇਕ ਸਾਈਡ ਟਰੈਫ਼ਿਕ ਬੰਦ ਹੋਣ ਨਾਲ ਲੋਕ ਹੋ ਰਹੇ ਨੇ ਖੱਜਲ ਖੁਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।