24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਤਿੰਨ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਰੇਸ਼ੀਆ ਡਿਜ਼ਾਈਨ ਸੰਤ ਈਸ਼ਰ ਸਿੰਘ ਨਗਰ ਪੱਖੋਵਾਲ ਰੋਡ ਦੀ ਮਾਲਕ ਮਨੀਸ਼ਾ ਮੰਗਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੁਸ਼ੀਲ ਕੋੜਾ, ਕਨਿਸ਼ ਕੋੜਾ, ਮਨੀਸ਼ ਕੋੜਾ ਮਾਲਕ ਕੈਮਲ ਨੀਟਿੰਗ ਐਂਡ ਟੈਕਸਟਾਈਲ ਮਿਲ ਜੋਸ਼ੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਨਾਲ ਵਪਾਰ ਦੇ ਮਾਮਲੇ ਵਿਚ 11 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ 'ਆਪ' ਵਲੋਂ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾਂ 'ਚ ਰੈਲੀ ਅੱਜ <br/> ਅਗਲੀ ਖ਼ਬਰ ਅਪਰੈਂਟਸਸ਼ਿਪ ਕਰ ਚੁੱਕੇ ਲਾਈਨਮੈਨਾਂ ਨੂੰ ਨੌਕਰੀ ਦੇਣ ਦੀ ਮੰਗ ਚੁੱਕੀ ਜਥੇਬੰਦੀਆਂ ਦੇ ਆਗੂਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।