24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਆਪ' ਵਲੋਂ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾਂ 'ਚ ਰੈਲੀ ਅੱਜ <br/>

ਅਜੀਤ ਡੈਸਕ 01-04-2026
ਭਾਮੀਆਂ ਕਲਾਂ, 31 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾਂ 'ਚ 'ਆਪ' ਵਲੋਂ 1 ਅਪ੍ਰੈਲ ਦਿਨ ਬੁੱਧਵਾਰ ਨੂੰ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰੈਲੀ 'ਚ ਵਿਸ਼ੇਸ਼ ਤੌਰ 'ਤੇ 'ਆਪ' ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਪਹੁੰਚ ਰਹੇ ਹਨ, ਜਿਨ੍ਹਾਂ ਨੂੰ ਸੁਣਨ ਲਈ ਹਲਕਾ ਸਾਹਨੇਵਾਲ ਦੇ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਰੈਲੀ ਵਿਚ 'ਆਪ' ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ | ਕੈਬਨਿਟ ਮੰਤਰੀ ਮੁੰਡੀਆਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਵੀ ਕੀਤਾ | ਉਨ੍ਹਾਂ ਦੱਸਿਆ ਕਿ ਰੈਲੀ ਵਾਲੀ ਥਾਂ 'ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਖਾਸੀ ਕਲਾਂ ਵਿਚ ਹੋਣ ਵਾਲੀ 'ਆਪ' ਦੀ ਰੈਲੀ ਇਤਿਹਾਸ ਸਿਰਜੇਗੀ |

ਪਿਛਲੀ ਖ਼ਬਰ ਇੰਟਕ ਦੇ ਪੰਜਾਬ ਪ੍ਰਧਾਨ ਡਾ. ਮਨੋਹਰ ਸਿੰਘ ਨੇ ਗਰੇਵਾਲ ਦੇ ਦਫ਼ਤਰ ਵਿਖੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।