24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਾਲਮ ਵਿਹਾਰ ਅਤੇ ਕਿਰਨ ਵਿਹਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮੀਟਿੰਗਾਂ 'ਚ ਮਿਲਿਆ ਭਾਰੀ ਸਮਰਥਨ <br/>

ਅਜੀਤ ਡੈਸਕ 01-04-2026
ਫੁੱਲਾਂਵਾਲ, 31 ਮਾਰਚ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਵਲੋਂ ਸਰਕਲ ਪ੍ਰਧਾਨ ਹਰਸਿਮਰਨ ਸਿੰਘ ਬਸੰਤ ਸਿਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਤੋਂ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਕਾਲਾ ਦੀ ਅਗਵਾਈ ਹੇਠ ਪਾਲਮ ਵਿਹਾਰ ਅਤੇ ਕਿਰਨ ਵਿਹਾਰ ਵਿਖੇ ਹੋਈਆਂ ਵੱਖ ਵੱਖ ਮੀਟਿੰਗਾਂ ਨੂੰ ਸਥਾਨਕ ਲੋਕਾਂ ਵਲੋਂ ਵੱਡਾ ਸਮਰਥਨ ਮਿਲਿਆ | ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਇਨ੍ਹਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਮੌਕੇ ਪੰਜਾਬ ਅੰਦਰ ਹੋਵੇ ਵਿਕਾਸ ਦੇ ਕੰਮਾਂ ਨੂੰ ਯਾਦ ਕਰਦਿਆਂ ਸੂਬਾ ਵਾਸੀ 2027 ਵਿਚ ਸੂਬੇ ਅੰਦਰ ਮੁੜ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਖਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬੇ ਅੰਦਰ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ ਹਲਕਾ ਗਿੱਲ ਦੀਆਂ ਬਹੁਤੀਆਂ ਸੜਕਾਂ ਦੀ ਖਸਤਾ ਹਾਲਤ ਹੋਈ ਪਈ ਹੈ, ਕਈ ਜਗ੍ਹਾ ਸੜਕਾਂ 'ਤੇ ਪੈਚ ਲਗਾ ਕੇ ਬੁੱਤਾ ਸਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਤੇ ਕਈ ਥਾਈਾ ਸੜਕਾਂ 'ਤੇ ਵੱਟੇ ਖਿਲਾਰਨ ਤੋਂ ਅੱਗੇ ਕੰਮ ਹੀ ਨਹੀਂ ਹੋਇਆ, ਜੋ ਰਾਹਗੀਰਾਂ ਅਤੇ ਸਥਾਨਕ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ | 2027 ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ 'ਤੇ ਹਲਕੇ ਸਮੇਤ ਸੂਬੇ ਅੰਦਰ ਵਿਕਾਸ ਦੀ ਹਨੇਰੀ ਲਿਆਂਦੀ ਜਾਵੇਗੀ ਅਤੇ ਹਲਕੇ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਮੋਹਰਤਬਰਾਂ ਅਤੇ ਪਿੰਡ ਵਾਸੀਆਂ ਵਲੋਂ ਸਿੰਮਕ ਅਤੇ ਉਨ੍ਹਾਂ ਨਾਲ ਆਏ ਸਰਕਲ ਜਥੇਦਾਰਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਾਲਮ ਵਿਹਾਰ ਵਿਖੇ ਹੋਈ ਮੀਟਿੰਗ ਵਿਚ ਸੁਖਵਿੰਦਰ ਧਾਲੀਵਾਲ, ਸਰਬਜੀਤ ਸਿੰਘ, ਛਿੰਦਰਪਾਲ ਸਿੰਘ, ਬਲਦੇਵ ਸਿੰਘ ਗਰੇਵਾਲ, ਹਾਕਮ ਸਿੰਘ, ਸਤਪਾਲ ਸਿੰਘ, ਲਖਵੀਰ ਸਿੰਘ, ਦੀਦਾਰ ਸਿੰਘ, ਪਵਨਦੀਪ ਸਿੰਘ, ਕੇ ਅਰੋੜਾ, ਹਰਕੀਰਤ ਸਿੰਘ, ਵੀ.ਪੀ.ਐਸ. ਵਾਲੀਆ, ਕੈਪਟਨ ਦਰਸ਼ਨ ਸਿੰਘ, ਪ੍ਰੀਤਮ ਸਿੰਘ ਗਿੱਲ, ਅਰਜਿੰਦਰ ਸਿੰਘ ਅਤੇ ਕਿਰਨ ਵਿਹਾਰ ਵਿਖੇ ਹੋਈ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਸ਼ਿਅਦ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਸਰਕਲ ਜਥੇਦਾਰ ਰਘਵੀਰ ਸਿੰਘ ਥਰੀਕੇ, ਸੁਖਵਿੰਦਰ ਸਿੰਘ ਕਲੇਰ, ਡਾਕਟਰ ਜੀ. ਪੀ. ਸਿੰਘ ਕਲੇਰ, ਇੰਦਰ ਮੋਹਨ ਸਿੰਘ, ਸਾਬਕਾ ਪੰਚ ਬਿੱਕਾ, ਮਨਪ੍ਰੀਤ ਚਾਵਲਾ, ਕਮਲਜੀਤ ਲਾਂਬਾ, ਗੁਰਿੰਦਰ ਸੇਠੀ, ਵਿਜਿੰਦਰ ਚਾਵਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਮੈਨ ਇਯਾਲੀ ਵਲੋਂ ਸਾਬਕਾ ਸਰਪੰਚ ਗੁਰਬਚਨ ਬੀਰਮੀ ਨਾਲ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ-ਤਪ ਚÏਪਹਿਰਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।