24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੇਅਰਮੈਨ ਇਯਾਲੀ ਵਲੋਂ ਸਾਬਕਾ ਸਰਪੰਚ ਗੁਰਬਚਨ ਬੀਰਮੀ ਨਾਲ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ <br/>

ਅਜੀਤ ਡੈਸਕ 01-04-2026
ਹੰਬੜਾਂ, 31 ਮਾਰਚ (ਮੇਜਰ ਹੰਬੜਾਂ)-ਸਾਬਕਾ ਸਰਪੰਚ ਗੁਰਬਚਨ ਸਿੰਘ ਗਰੇਵਾਲ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਬਲਜੀਤ ਕੌਰ ਗਰੇਵਾਲ ਪਤਨੀ ਸਾਬਕਾ ਸਰਪੰਚ ਸਵ: ਸੁਖਚੈਨ ਸਿੰਘ ਗਰੇਵਾਲ ਦੇ ਅਕਾਲ ਚਲਾਣੇ 'ਤੇ ਜਿੱਥੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ ਸਮੇਤ ਹੋਰ ਧਾਰਮਿਕ ਤੇ ਰਾਜਨੀਤਿਕ ਆਗੂਆਂ ਤੇ ਸਰਪੰਚਾਂ ਪੰਚਾਂ ਵਲੋਂ ਦੁੱਖ ਸਾਂਝਾ ਕੀਤਾ ਗਿਆ, ਉੱਥੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਸਾਬਕਾ ਚੇਅਰਮੈਨ ਡਾ. ਅਮਰਜੀਤ ਸਿੰਘ ਮੁੱਲਾਂਪੁਰ ਵਲੋਂ ਸਾਬਕਾ ਸਰਪੰਚ ਗੁਰਬਚਨ ਸਿੰਘ ਬੀਰਮੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਗਹਿਰਾ ਦੁੱਖ ਪ੍ਰਗਟ ਕੀਤਾ | ਚੇਅਰਮੈਨ ਹਰਬੀਰ ਇਯਾਲੀ ਨੇ ਕਿਹਾ ਕਿ ਮਾਤਾ ਜੀ ਬਹੁਤ ਹੀ ਮਿਲਾਪੜੇ ਸੁਭਾ ਤੇ ਬੜੇ ਹੀ ਨਿਮਰਤਾ ਭਾਵਨਾਂ ਰੱਖਣ ਦੇ ਨਾਲ ਧਾਰਮਿਕ ਬਿਰਤੀ ਦੇ ਮਾਲਕ ਸਨ ਤੇ ਉਨ੍ਹਾਂ ਵੱਲੋਂ ਬੀਰਮੀ ਪਰਿਵਾਰ ਨੂੰ ਇਕ ਮਾਲਾ ਵਿੱਚ ਪਰੋਕੇ ਰੱਖਣ ਦੇ ਨਾਲ ਬੀਰਮੀ ਪਰਿਵਾਰ ਨੂੰ ਆਰਥਿਕ ਪੱਖੋਂ ਉੱਪਰ ਚੁੱਕਣ'ਚ ਵੱਡਾ ਯੋਗਦਾਨ ਰਿਹਾ ਜੋ ਕਿ ਸ਼ਾਇਦ ਹੀ ਕਿਸੇ ਹੋਰ ਦੇ ਹਿੱਸੇ ਆਇਆ ਹੋਵੇ | ਇਸ ਦੁੱਖ ਦੀ ਘੜੀ 'ਚ ਗੁਰਿੰਦਰ ਸਿੰਘ ਈਸੇਵਾਲ, ਡਾਇਰੈਕਟਰ ਸੁਖਮਿੰਦਰ ਸਿੰਘ ਬਸੈਮੀ, ਸਮਾਜ ਸੇਵੀ ਗੁਰਨਾਮ ਸਿੰਘ ਝੱਜ, ਹਰਵਿੰਦਰ ਸਿੰਘ ਬਿੰਦਰ ਗਰੇਵਾਲ, ਆੜ੍ਹਤੀ ਜਗਤਾਰ ਸਿੰਘ ਕੈਲੇ, ਨੰਬਰਦਾਰ ਸੁਖਦੀਪ ਸਿੰਘ ਘੋਨਾ ਬੀਰਮੀ, ਨੰਬਰਦਾਰ ਪਰਵਿੰਦਰ ਸਿੰਘ ਬੀਰਮੀ, ਸੀਨੀਅਰ ਆਗੂ ਸੁਖਵਿੰਦਰ ਸਿੰਘ ਭੂੰਦੜੀ, ਭਗਵੰਤ ਸਿੰਘ ਬੀਰਮੀ, ਕੁਲਦੀਪ ਸਿੰਘ ਸੇਖੋਂ, ਆੜ੍ਹਤੀ ਗੁਰਪ੍ਰੀਤ ਸਿੰਘ ਬੀਰਮੀ ਸਮੇਤ ਹੋਰ ਇਲਾਕੇ ਦੇ ਸਰਪੰਚਾਂ-ਪੰਚਾਂ ਵਲੋਂ ਵੀ ਗਹਿਰਾ ਦੁੱਖ ਪ੍ਰਗਟ ਕੀਤੀ ਗਿਆ | ਬਲਜੋਤ ਸਿੰਘ ਗਰੇਵਾਲ ਨੇ ਦੁੱਖੀ ਮਨ ਨਾਲ ਦੱਸਿਆ ਕਿ ਸਾਡੇ ਸਤਿਕਾਰਯੋਗ ਦਾਦੀ ਜੀ ਸਵ: ਮਾਤਾ ਬਲਜੀਤ ਕੌਰ ਗਰੇਵਾਲ ਨਮਿੱਤ ਅੰਤਿਮ ਅਰਦਾਸ 5 ਅਪ੍ਰੈਲ, ਦਿਨ ਐਤਵਾਰ

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਦੋਸਤਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪਾਲਮ ਵਿਹਾਰ ਅਤੇ ਕਿਰਨ ਵਿਹਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮੀਟਿੰਗਾਂ 'ਚ ਮਿਲਿਆ ਭਾਰੀ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।