ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਾਰਾਣੀ ਝਾਂਸੀ ਰੋਡ 'ਤੇ ਸੈਲੂਨ ਮਾਲਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਜੇ ਕੁਮਾਰ ਵਾਸੀ ਹੈਬੋਵਾਲ ਖੁਰਦ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਮਨਦੀਪ ਸਿੰਘ ਵਾਸੀ ਜਲੰਧਰ, ਬਲਜਿੰਦਰ ਕੌਰ ਵਾਸੀ ਜਲੰਧਰ ਅਤੇ ਉਨ੍ਹਾਂ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਮਹਾਰਾਣੀ ਝਾਂਸੀ ਰੋਡ 'ਤੇ ਸੈਲੂਨ ਹੈ, ਜਦੋਂ ਉਹ ਸੈਲੂਨ ਦੇ ਨੇੜੇ ਜਾ ਰਿਹਾ ਸੀ ਤਾਂ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਲੜਾਈ ਦਾ ਕਾਰਨ ਪੈਸੇ ਦਾ ਲੈਣ ਦੇਣ ਦੱਸਿਆ ਜਾ ਰਿਹਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |