ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਅੱਠ ਸਾਲ ਦੇ ਮਾਸੂਮ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੇ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਪਵਨ ਕੁਮਾਰ ਵਾਸੀ ਹੈਬੋਵਾਲ ਕਲਾਂ ਅਤੇ ਗਗਨਦੀਪ ਵਾਸੀ ਵਿਜੇ ਨਗਰ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਗੁਆਂਢ ਵਿਚ ਹੀ ਰਹਿੰਦੇ ਹਨ ਅਤੇ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੇ ਲੜਕੇ ਨਾਲ ਬਦਫੈਲੀ ਕੀਤੀ ਗਈ | ਲੜਕਾ ਰੋਂਦਾ ਰੋਂਦਾ ਘਰ ਆਇਆ ਤਾਂ ਉਸ ਨੇ ਇਸ ਸਬੰਧੀ ਦੱਸਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |