25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਿਹਤ ਵਿਭਾਗ ਦੇ ਸਹਾਇਕ ਮਲੇਰੀਆ ਅਫ਼ਸਰ ਦਲਬੀਰ ਸਿੰਘ ਹੋਏ ਸੇਵਾ-ਮੁਕਤ <br/>

ਅਜੀਤ ਡੈਸਕ 01-04-2026
ਲੁਧਿਆਣਾ, 31 ਮਾਰਚ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਦਫ਼ਤਰ, ਲੁਧਿਆਣਾ ਵਿਖੇ ਪਿਛਲੇ ਕਰੀਬ ਡੇਢ ਸਾਲ ਤੋਂ ਬਤੌਰ ਸਹਾਇਕ ਮਲੇਰੀਆ ਅਫ਼ਸਰ ਸੇਵਾ ਨਿਭਾਅ ਰਹੇ ਦਲਬੀਰ ਸਿੰਘ ਆਪਣੀਆਂ ਸਰਕਾਰੀ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ | ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਵਰਨਣਯੋਗ ਹੈ ਕਿ ਦਲਬੀਰ ਸਿੰਘ ਨੇ ਵੱਖ ਵੱਖ ਅਹੁਦਿਆਂ 'ਤੇ ਰਹਿ ਕੇ ਕੁੱਲ 39 ਸਾਲ 1 ਮਹੀਨਾ ਅਤੇ 25 ਦਿਨ ਦੀ ਸੇਵਾ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ | ਉਨ੍ਹਾਂ ਆਪਣੀ ਨੌਕਰੀ ਦੀ ਸ਼ੁਰੂਆਤ 6 ਫਰਵਰੀ 1987 ਨੂੰ ਸੀ.ਐਚ.ਸੀ. ਨੌਸਹਿਰਾ ਮੱਝਾ ਸਿੰਘ, ਗੁਰਦਾਸਪੁਰ ਬਤੌਰ ਮਲਟੀਪਰਪਜ਼ ਹੈਲਥ ਵਰਕਰ ਸੇਵਾ ਕੀਤੀ | ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਉਨ੍ਹਾਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਦੀ ਡਿਊਟੀ ਨਿਭਾਈ ਅਤੇ ਹੁਣ ਬਤੌਰ ਸਹਾਇਕ ਮਲੇਰੀਆ ਅਫ਼ਸਰ ਦੀਆਂ ਸੇਵਾਵਾਂ ਨਿਭਾਉਂਦੇ ਅੱਜ ਸੇਵਾ ਮੁਕਤ ਹੋ ਗਏ ਹਨ | ਸੇਵਾ ਮੁਕਤੀ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕਰਕੇ ਉਨ੍ਹਾਂ ਦੀ ਸੇਵਾ ਦੀ ਸ਼ਲਾਘਾ ਕੀਤੀ | ਸਮਾਰੋਹ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਦਲਬੀਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਸੰਦੇਸ਼ਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਆਪਣੇ ਸੰਬੋਧਨ ਵਿਚ ਦਲਬੀਰ ਸਿੰਘ ਨੇ ਆਪਣੇ ਸਹਿਕਰਮੀਆਂ, ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਸਿਖਲਾਈ ਅਤੇ ਤਜਰਬੇ ਨਾਲ ਭਰਪੂਰ ਰਹੀ | ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਮਿਲਿਆ ਸਹਿਯੋਗ ਅਤੇ ਸਨਮਾਨ ਉਹ ਸਦਾ ਯਾਦ ਰੱਖਣਗੇ | ਸਮਾਰੋਹ ਦੇ ਅੰਤ ਵਿਚ ਸਿਵਲ ਸਰਜਨ ਡਾ. ਰਮਨਦੀਪ ਕੌਰ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਹਾਜ਼ਰ ਸਾਥੀਆਂ ਨੇ ਵੀ ਉਨ੍ਹਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਲਈ ਅਰਦਾਸ ਕੀਤੀ |

ਪਿਛਲੀ ਖ਼ਬਰ ਦਿਆਲ ਪਬਲਿਕ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਉਸਤਾਦ ਦਲੀਪ ਸਿੰਘ ਅੰਦਰ ਪ੍ਰਤਿਭਾਵਾਨ ਕਲਾ ਦੇ ਨਾਲ-ਨਾਲ ਮਿਹਨਤ ਦਾ ਵੀ ਵੱਡਾ ਗੁਣ ਸੀ-ਸੰਤ ਅਮੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।