ਲੁਧਿਆਣਾ, 31 ਮਾਰਚ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਵਿਖੇ ਕਲਾਸਾਂ ਦਾ ਗ੍ਰੈਜੁੂਏਸ਼ਨ ਸਮਾਗਮ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸੰਬੰਧਿਤ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੰੂ ਖਾਸ ਤੌਰ 'ਤੇ ਸੱਦਾ ਦਿੱਤਾ ਗਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੱਧ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਕਮਲ ਕੁਮਾਰ, ਪਿ੍ੰਸੀਪਲ ਬਲਬੀਰ ਕੌਰ ਅਤੇ ਕਮੇਟੀ ਮੈਂਬਰ ਸੰਕੇਤ ਦਿਆਲ ਵਲੋ ਮਾਪਿਆਂ ਦਾ ਸਵਾਗਤ ਕਰਕੇ ਕੀਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਦੀ ਯੋਗਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ਸੇਵਾਮੁਕਤ ਪਿ੍ੰਸੀਪਲ ਰਾਕੇਸ਼ ਕੁਮਾਰ ਭੱਟੀ ਅਤੇ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਸੁਨੀਤਾ ਜੌਨਸਨ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਅਤੇ ਉਨ੍ਹਾਂ ਨੰੂ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |