25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

23 ਸ੍ਰੀ ਸਹਿਜ ਸੰਪਟ ਪਾਠ ਅਤੇ 4 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ-ਸੰਤ ਆਲੋਵਾਲ <br/>

ਅਜੀਤ ਡੈਸਕ 01-04-2026
ਲਾਡੋਵਾਲ, 31 ਮਾਰਚ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ 23 ਸ੍ਰੀ ਸਹਿਜ ਸੰਪਟ ਪਾਠ ਅਤੇ 4 ਸ੍ਰੀ ਅਖੰਡ ਪਾਠ ਸਾਹਿਬ ਦੇ ਗੁਰ ਮਰਿਆਦਾ ਅਨੁਸਾਰ ਭੋਗ ਪਾਏ | ਇਸ ਮੌਕੇ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਰਜਿੰਦਰ ਸਿੰਘ ਅਤੇ ਭਾਈ ਉਂਕਾਰ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਨਿਰੋਲ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਦ ਕਿ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਲੋਂ ਸਮੂਹ ਸੰਗਤਾਂ ਦੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ | ਉਨ੍ਹਾਂ ਦੱਸਿਆ ਕਿ ਅਰਦਾਸ ਉਪਰੰਤ ਮੁੱਖ ਸ਼੍ਰੀ ਵਾਕ ਦੀ ਵਿਸਥਾਰ ਪੂਰਵਕ ਵਿਆਖਿਆ ਉਨ੍ਹਾਂ (ਖੁਦ ਬਾਬਾ ਸੁਖਵਿੰਦਰ ਸਿੰਘ ਆਲੋਵਾਲ) ਵਲੋਂ ਕੀਤੀ ਗਈ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਿੱਤੇ ਹੋਏ ਉਪਦੇਸ਼ ਉਪਰ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੂਹ ਸੰਗਤਾਂ ਬਾਣੀ ਅਤੇ ਬਾਣੇ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਫਲਾ ਬਣਾਉਣ | ਇਸ ਮੌਕੇ ਸਹਿਜ ਸ਼੍ਰੀ ਸੰਪਟ ਪਾਠ ਅਤੇ ਸ੍ਰੀ ਅਖੰਡ ਪਾਠ ਕਰਵਾਉਣ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਕੁਲਦੀਪ ਸਿੰਘ, ਬੀਬੀ ਰਾਜ ਕੌਰ ਡੈਨਮਾਰਕ, ਪਿਆਰਾ ਸਿੰਘ, ਬੀਬੀ ਮਹਿੰਦਰ ਕੌਰ, ਬੀਬੀ ਹਿਰਨਦੀਪ ਕੌਰ ਕੈਨੇਡਾ, ਬੀਬੀ ਹਰਿੰਦਰ ਕੌਰ ਕੈਨੇਡਾ, ਬੀਬੀ ਮਨਜੀਤ ਕੌਰ ਗੰਨਾ ਪਿੰਡ, ਬੀਬੀ ਗੁਰਜੀਤ ਕੌਰ, ਬੀਬੀ ਕਿਰਨਦੀਪ ਕੌਰ ਕੈਨੇਡਾ, ਨੰਬਰਦਾਰ ਗੁਰਮੀਤ ਸਿੰਘ ਭੋਲੇਵਾਲ ਕਦੀਮ, ਵਰਿਆਮ ਸਿੰਘ, ਵਰੀਸ਼ ਸਿੰਘ ਤੇ ਦਿਲਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਹੋਰ ਸੰਗਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਤਾਪ ਚੌਕ 'ਚ ਕੂੜਾ ਸੁੱਟ ਕੇ ਸਫ਼ਾਈ ਸੇਵਕਾਂ ਨੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਐੱਮ. ਏ. ਹਿੰਦੀ ਸੈਮੇਸਟਰ-3 ਦੀ ਪ੍ਰੀਖਿਆ 'ਚ ਪੂਨਮ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।